ਨਵਾਂਸ਼ਹਿਰ: ਰਵਿਦਾਸ ਭਾਈਚਾਰਾ ਤੇ ਵਪਾਰ ਮੰਡਲ ਆਹਮੋ-ਸਾਹਮਣੇ, ਤਣਾਅਪੂਰਨ ਬਣਿਆ ਮਾਹੌਲ

08/13/2019 6:12:24 PM

ਨਵਾਂਸ਼ਹਿਰ (ਜੋਬਨਪ੍ਰੀਤ,ਤ੍ਰਿਪਾਠੀ)— ਦਿੱਲੀ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਚੱਲਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਨਵਾਂਸ਼ਹਿਰ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸੇ ਦੌਰਾਨ ਇਥੇ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਰਵਿਦਾਸ ਭਾਈਚਾਰੇ ਦੇ ਲੋਕ ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਵਪਾਰ ਮੰਡਲ ਅਤੇ ਰਵਿਦਾਸ ਭਾਈਚਾਰੇ ਦੇ ਲੋਕ ਆਹਮੋ-ਸਾਹਮਣੇ ਹੋ ਗਏ। ਪ੍ਰਦਰਸ਼ਨਕਾਰੀ ਜ਼ਬਰਦਸਤੀ ਦੁਕਾਨਾਂ ਬੰਦ ਕਰਵਾ ਰਹੇ ਸਨ। ਇਸ ਦੇ ਵਿਰੋਧ 'ਚ ਦੁਕਾਨਦਾਰ ਅਤੇ ਰਵਿਦਾਸ ਭਾਈਚਾਰੇ ਦੇ ਲੋਕ ਆਪਸ 'ਚ ਆਹਮੋ-ਸਾਹਮਣੇ ਹੋ ਗਏ। ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

shivani attri

This news is Content Editor shivani attri