ਜਲੰਧਰ ''ਚ ਫਿਰ ਤੋਂ ਭੜਕਿਆ ਰਵਿਦਾਸ ਭਾਈਚਾਰਾ, ਕੀਤਾ ਰੋਸ ਪ੍ਰਦਰਸ਼ਨ

Thursday, Aug 22, 2019 - 07:14 PM (IST)

ਜਲੰਧਰ (ਵਰੁਣ)— ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਤੋੜਨ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਅੱਜ ਫਿਰ ਤੋਂ ਕਿਸ਼ਨਪੁਰਾ 'ਚ ਰਵਿਦਾਸ ਭਾਈਚਾਰੇ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਦਿੱਲੀ ਵਿਖੇ ਰਾਮਲੀਲਾ ਮੈਦਾਨ 'ਚ ਕੀਤੇ ਗਏ ਰਵਿਦਾਸ ਭਾਈਚਾਰੇ ਵੱਲੋਂ ਵਿਰੋਧ ਦੌਰਾਨ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਭੀਮ ਸੈਨਾ ਮੁਖੀ ਨੂੰ ਹਿਰਾਸਤ 'ਚ ਲੈਣ 'ਤੇ ਅੱਜ ਕਿਸ਼ਨਪੁਰਾ 'ਚ ਗਾਜ਼ੀਗੁੱਲਾ ਰੋਡ ਚੰਦਨ ਨਗਰ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਰਾਹ ਜਾਂਦੇ ਕਈ ਲੋਕਾਂ ਭਾਰੀ ਮੁਸ਼ਕਿਲਾਂ ਦਾ ਸਾਹਣਮਾ ਕਰਨਾ ਪਿਆ।

PunjabKesari

ਦੱਸਣਯੋਗ ਹੈ ਕਿ ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਤੋੜਨ ਦੇ ਰੋਸ ਵਜੋਂ ਬੀਤੇ ਦਿਨ ਦਿੱਲੀ 'ਚ ਰਾਮਲੀਲਾ ਮੈਦਾਨ 'ਚ ਹਜ਼ਾਰਾਂ ਦੀ ਗਿਣਤੀ 'ਚੋਂ ਰਵਿਦਾਸ ਭਾਈਚਾਰੇ ਵੱਲੋਂ ਦਿੱਲੀ ਵਿਖੇ ਰਾਮਲੀਲਾ ਮੈਦਾਨ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸੁਪਰੀਮ ਕੋਰਟ ਦੇ ਫੈਸਲੇ ਤੋਂ ਨਾਰਾਜ਼ ਰਵਿਦਾਸ ਭਾਈਚਾਰੇ ਦੋ ਲੋਕ ਰਾਮਲੀਲਾ ਮੈਦਾਨ 'ਚ ਇਕੱਠੇ ਹੋ ਕੇ ਤੁਗਲਕਾਬਾਦ 'ਚ ਪ੍ਰਦਰਸ਼ਨ ਲਈ ਨਿਕਲੇ ਸਨ ਪਰ ਰਸਤੇ 'ਚ ਹੀ ਲੋਕਾਂ ਦਾ ਗੁੱਸਾ ਫੁਟ ਗਿਆ। ਇਸ ਦੌਰਾਨ ਭੀੜ ਹਿੰਸਕ ਹੋ ਗਈ ਸੀ ਅਤੇ ਅਗਜਨੀ ਦੀਆਂ ਘਟਨਾਵਾਂ ਦੀ ਸਾਹਮਣੇ ਆਈਆਂ ਸਨ। ਪੁਲਸ ਵੱਲੋਂ ਲਾਠੀਚਾਰਜ ਵੀ ਕੀਤਾ ਅਤੇ ਨਾਲ ਹੀ ਭੀੜ ਨੂੰ ਖਿੰਡਾਉਣ ਲਈ ਹਵਾਈ ਫਾਇਰਿੰਗ ਵੀ ਕੀਤੀ ਸੀ।


shivani attri

Content Editor

Related News