ਦੂਜੇ ਦਿਨ ਵੀ ਭੁੱਖ ਹੜਤਾਲ 'ਤੇ ਡਟਿਆ ਰਵਿਦਾਸ ਭਾਈਚਾਰਾ, ਦਿੱਤੀ ਚਿਤਾਵਨੀ

09/03/2019 6:02:27 PM

ਜਲੰਧਰ (ਸੋਨੂੰ) — ਦਿੱਲੀ ਦੇ ਤੁਗਲਕਾਬਾਦ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਢਾਹੇ ਜਾਣ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਇਸੇ ਤਹਿਤ ਜਲੰਧਰ ਦੇ ਡੀ. ਸੀ. ਦਫਤਰ ਸਾਹਮਣੇ ਰੋਸ ਵਜੋ ਸੰਤ ਸਜਾਮ ਅਤੇ ਬਹੁਜਨ ਸਮਾਜ ਦੇ ਲੋਕਾਂ ਵੱਲੋਂ ਅੱਜ ਦੂਜੇ ਦਿਨ ਵੀ ਭੁੱਖ ਹੜਤਾਲ ਕੀਤੀ ਗਈ। ਦੱਸ ਦੇਈਏ ਕਿ ਰਵਿਦਾਸ ਭਾਈਚਾਰੇ ਵੱਲੋਂ ਬੀਤੇ ਦਿਨ ਤੋਂ ਜਾਰੀ ਕੀਤੀ ਗਈ ਭੁੱਖ ਹੜਤਾਲ 7 ਤਰੀਕ ਤੱਕ ਜਾਰੀ ਰਹੇਗੀ। 

PunjabKesari

ਭੁੱਖ ਹੜਤਾਲ 'ਤੇ ਬੈਠੇ ਰਵਿਦਾਸ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਬੀਤੇ ਦਿਨ ਸੰਤ ਸਮਾਜ ਦੇ ਨਾਲ ਕੇਂਦਰੀ ਮੰਤਰੀ ਦੀ ਮੰਦਿਰ ਨੂੰ ਲੈ ਕੇ ਮੀਟਿੰਗ ਹੋਈ ਹੈ ਅਤੇ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ 13 ਸਤੰਬਰ ਤੱਕ ਇਸ ਮਸਲੇ ਦਾ ਹਲ ਹੋ ਜਾਵੇਗਾ। ਉਨ੍ਹਾਂ ਕਿਹਾ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ 13 ਸਤੰਬਰ ਤੱਕ ਇਸ ਮਸਲੇ ਦਾ ਹੱਲ ਨਹੀਂ ਹੁੰਦਾ ਤਾਂ 14 ਸਤੰਬਰ ਤੋਂ ਸੰਤ ਸਜਾਮ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵੱਡੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ। ਉਥੇ ਹੀ ਇਸ ਸਬੰਧੀ ਗੁਰੂ ਤੇਗ ਬਹਾਦੁਰ ਸਾਹਿਬ 'ਚ ਇਕ ਮੀਟਿੰਗ ਦਾ ਆਯੋਜਨ ਵੀ ਕੀਤਾ ਗਿਆ, ਜਿਸ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ, ਦਲ ਖਾਲਸਾ ਅਤੇ ਹੋ ਜਥੇਬੰਦੀਆਂ, ਸੰਤ ਸਜਾਮ, ਗੁਰੂ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਹਿੱਸਾ ਲਿਆ।

PunjabKesari

ਮੀਟਿੰਗ ਤੋਂ ਬਾਅਦ ਜਥੇਬੰਦੀਆਂ ਵੱਲੋਂ ਰੋਸ ਮਾਰਚ ਵੀ ਕੱਢਿਆ ਅਤੇ ਇਸ ਦੌਰਾਨ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। 

PunjabKesari


shivani attri

Content Editor

Related News