ਰਵਿਦਾਸ ਮਹਾਰਾਜ ਜੀ ਦਾ ਮੰਦਿਰ ਤੋੜਨ 'ਤੇ ਬਠਿੰਡਾ 'ਚ ਪ੍ਰਦਰਸ਼ਨ (ਵੀਡੀਓ)

Sunday, Aug 11, 2019 - 11:21 AM (IST)

ਬਠਿੰਡਾ (ਅਮਿਤ) - ਕੇਂਦਰ ਦੀ ਸਰਕਾਰ ਵਲੋਂ ਦਿੱਲੀ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਤੋੜਨ ਦੇ ਹੁਕਮ ਦੇਣ ਮਗਰੋਂ ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਥੇ ਹੀ ਇਹ ਪ੍ਰਦਰਸ਼ਨ ਅੱਜ ਬਠਿੰਡਾ ਜ਼ਿਲੇ 'ਚ ਵੀ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਬਠਿੰਡਾ ਜ਼ਿਲੇ 'ਚ ਦਲਿਤ ਪਰਿਵਾਰਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਕੇਂਦਰ ਦੀ ਸਰਕਾਰ ਖਿਲਾਫ ਸ਼ਹਿਰ ਦੀਆਂ ਸੜਕਾਂ 'ਤੇ ਰੋਸ ਰੈਲੀ ਕੱਢਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

PunjabKesari

ਪ੍ਰਦਰਸ਼ਨ ਕਰਦੇ ਦਲਿਤ ਪਰਿਵਾਰਾਂ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਸਹਾਰਾ ਲੈ ਕੇ ਇਕ ਪਾਸੇ ਕੇਂਦਰ ਸਰਕਾਰ ਰਾਮ ਮੰਦਿਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਤੁੜਵਾ ਦਿੱਤਾ।

PunjabKesari

ਮੰਦਰ ਤੋੜਨ ਕਾਰਨ ਉਨ੍ਹਾਂ ਦੀਆਂ  ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਕਾਰਨ ਉਹ ਰੋਸ ਪ੍ਰਗਟ ਕਰ ਰਹੇ ਹਨ। ਉਨ੍ਹਾਂ ਇਸ ਮੌਕੇ ਪ੍ਰਦਰਸ਼ਨ ਮਗਰੋਂ ਜਿੱਥੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਣ ਦੀ ਗੱਲ ਕਹੀ, ਉਥੇ ਹੀ ਚਿਤਾਵਨੀ ਵੀ ਦਿੱਤੀ ਕਿ ਜਦੋਂ ਤੱਕ ਕੇਂਦਰ ਸਰਕਾਰ ਵਲੋਂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਸਥਾਪਿਤ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਉਨ੍ਹਾਂ ਦਾ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।

PunjabKesari


author

rajwinder kaur

Content Editor

Related News