ਲੁਧਿਆਣਾ-ਦਿੱਲੀ ਹਾਈਵੇਅ ਪੂਰੀ ਤਰ੍ਹਾਂ ਬੰਦ, ਮੀਂਹ 'ਚ ਪ੍ਰਦਰਸ਼ਨ ਕਰ ਰਹੇ ਲੋਕ

08/13/2019 12:25:21 PM

ਲੁਧਿਆਣਾ (ਅਨਿਲ, ਮਹਿੰਦਰੂ) : ਦਿੱਲੀ ਦੇ ਤੁਗਲਕਾਬਾਦ 'ਚ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ 'ਪੰਜਾਬ ਬੰਦ' ਦਾ ਅਸਰ ਲੁਧਿਆਣਾ 'ਚ ਪੂਰੀ ਤਰ੍ਹਾਂ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਸਵੇਰ ਤੋਂ ਭਾਰੀ ਬਾਰਸ਼ ਹੋਣ ਦੇ ਬਾਵਜੂਦ ਰਵੀਦਾਸ ਭਾਈਚਾਰੇ ਦੇ ਲੋਕ ਸੜਕਾਂ 'ਤੇ ਉਤਰ ਆਏ।

PunjabKesari

ਪਹਿਲਾਂ ਪ੍ਰਦਰਸ਼ਨਕਾਰੀ ਜਲੰਧਰ-ਬਾਈਪਾਸ ਚੌਂਕ ਨੇੜੇ ਇਕੱਠੇ ਹੋਏ ਅਤੇ ਰਸਤਾ ਬੰਦ ਕਰ ਦਿੱਤਾ। ਇਸ ਤੋਂ ਬਾਅਦ ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਅਤੇ ਸੜਕਾਂ ਵੀ ਬੰਦ ਪਈਆਂ ਹਨ।

PunjabKesari
ਭਾਈਚਾਰੇ ਵਲੋਂ ਸਰਕਾਰ ਖਿਲਾਫ ਲਗਾਤਾਰ ਨਾਅਰੇਬਜ਼ੀ ਕੀਤੀ ਜਾ ਰਹੀ ਹੈ।

PunjabKesari

ਫਿਲਹਾਲ ਪੁਲਸ ਵਲੋਂ ਪੂਰੇ ਸ਼ਹਿਰ 'ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। 

ਚੌੜਾ ਬਾਜ਼ਾਰ ਪੂਰੀ ਤਰ੍ਹਾਂ ਬੰਦ
ਲੁਧਿਆਣਾ ਦੇ ਚੌੜਾ ਬਾਜ਼ਾਰ 'ਚ ਹਮੇਸ਼ਾ ਭਾਰੀ ਭੀੜ ਲੱਗੀ ਰਹਿੰਦੀ ਹੈ ਪਰ ਪੰਜਾਬ ਬੰਦ ਦੇ ਚੱਲਦਿਆਂ ਚੌੜਾ ਬਾਜ਼ਾਰ ਨੂੰ ਬੰਦ ਰੱਖਿਆ ਗਿਆ ਹੈ। ਇੱਥੇ ਪੁਲਸ ਦੀਆਂ ਗੱਡੀਆਂ ਵਲੋਂ ਲਗਾਤਾਰ ਪੈਟਰੋਲਿੰਗ ਕੀਤੀ ਜਾ ਰਹੀ ਹੈ।

PunjabKesari


Babita

Content Editor

Related News