ਸੁਖਬੀਰ ਬਾਦਲ ਨੇ ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਾਹ, ਪਾਰਟੀ ''ਚੋਂ ਕੀਤਾ ਮੁਅੱਤਲ
Thursday, May 16, 2024 - 08:29 AM (IST)
ਬਟਾਲਾ (ਬੇਰੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਨਾਮਜ਼ਦਗੀ ਰੱਦ ਹੋਣ ਕਾਰਨ ਚੋਣ ਨਹੀਂ ਲੜ ਸਕਣਗੇ ਪੰਜਾਬ ਦੇ 111 ਉਮੀਦਵਾਰ! ਪੜ੍ਹੋ ਪੂਰਾ ਵੇਰਵਾ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਦੋਸ਼ ਵਿਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਉਨ੍ਹਾਂ ਅੱਗੇ ਲਿਖਿਆ ਕਿ ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਅਸ਼ਲੀਲ ਵੀਡੀਓ ਬਣਾ ਕੇ ਰੋਲ਼ੀ ਕੁੜੀ ਦੀ ਪੱਤ! ਨੌਜਵਾਨ ਦੀ ਮਾਂ ਤੇ ਭੂਆ ਖ਼ਿਲਾਫ਼ ਵੀ ਦਰਜ ਹੋਇਆ ਮਾਮਲਾ
ਜ਼ਿਕਰਯੋਗ ਹੈ ਕਿ ਰਵੀਕਰਨ ਹਲਕਾ ਡੇਰਾ ਬਾਬਾ ਨਾਨਕ ਤੋਂ 2022 'ਚ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਰਵੀਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8