ਅਕਾਲੀ ਦਲ ''ਚੋਂ ਮੁਅੱਤਲ ਹੋਏ ਰਵੀਕਰਨ ਸਿੰਘ ਕਾਹਲੋਂ ਨੇ ਫੜਿਆ ਭਾਜਪਾ ਦਾ ਪੱਲਾ

05/16/2024 6:46:56 PM

ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿਚੋਂ ਮੁਅੱਤਲ ਕੀਤੇ ਗਏ ਰਵੀਕਰਨ ਸਿੰਘ ਕਾਹਲੋਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਤੇ ਉਨ੍ਹਾਂ ਦਾ ਸੁਆਗਤ ਕੀਤਾ। 

ਇਹ ਖ਼ਬਰ ਵੀ ਪੜ੍ਹੋ - ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਆਗੂ ਤੇ SGPC ਮੈਂਬਰ ਨੂੰ ਪਾਰਟੀ 'ਚੋਂ ਕੱਢਣ ਦਾ ਫ਼ੈਸਲਾ ਲਿਆ ਵਾਪਸ

ਇਸ ਮੌਕੇ ਰਵੀਕਰਨ ਸਿੰਘ ਕਾਹਲੋਂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਇਸ ਪਾਰਟੀ ਨੂੰ ਸਾਡੇ ਬਜ਼ੁਰਗਾਂ ਨੇ ਬੜੀਆਂ ਕੁਰਬਾਨੀਆਂ ਦੇ ਕੇ ਬਣਾਇਆ ਤੇ ਉਨ੍ਹਾਂ ਦਾ ਖ਼ੂਨ ਇਸ ਪਾਰਟੀ ਵਿਚ ਹੈ। ਪਰ ਹੁਣ ਇਹ ਪਾਰਟੀ ਇਕ ਲਿਮਿਟਡ ਕੰਪਨੀ ਬਣ ਕੇ ਰਹਿ ਗਈ ਹੈ, ਜਿਸ ਨੂੰ 2 ਜਣੇ ਹੀ ਚਲਾਉਂਦੇ ਹਨ। ਜਿਹੜਾ ਬੰਦਾ ਕੋਈ ਗੱਲ ਕਰਦਾ ਹੈ, ਉਸ ਦਾ ਗਲਾ ਦਬਾ ਦਿੱਤਾ ਜਾਂਦਾ ਹੈ ਜਾਂ ਬਾਹਰ ਦਾ ਰਾਹ ਦਿਖਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਗੁਰੂ ਮਹਾਰਾਜ ਅੱਗੇ ਹੀ ਝੁਕਦਾ ਹਾਂ। ਆਪਣੀ ਗਰਦਨ ਮੈਂ ਓਨੀ ਨਹੀਂ ਝੁਕਾਈ ਕਿ ਮੇਰੀ ਪੱਗ ਹੀ ਡਿੱਗ ਜਾਵੇ। 

ਇਹ ਖ਼ਬਰ ਵੀ ਪੜ੍ਹੋ - ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਦੇ ਘਰ ਲੱਗੇ ਭਾਜਪਾ ਦੇ ਬੋਰਡ ਤੇ ਪੋਸਟਰ!

ਜ਼ਿਕਰਯੋਗ ਹੈ ਕਿ ਰਵੀਕਰਨ ਹਲਕਾ ਡੇਰਾ ਬਾਬਾ ਨਾਨਕ ਤੋਂ 2022 'ਚ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਉਹ ਮਹਿਜ਼ 234 ਵੋਟਾਂ ਤੋਂ ਇਹ ਚੋਣ ਹਾਰ ਗਏ ਸਨ। ਰਵੀਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਸੀ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News