ਰਵਨੀਤ ਬਿੱਟੂ ਦਾ ਵੱਡਾ ਬਿਆਨ, ਕਿਸਾਨਾਂ ਦੀਆਂ ਜਾਇਦਾਦਾਂ ਦੀ ਹੋਵੇਗੀ ਜਾਂਚ

Saturday, Nov 09, 2024 - 06:15 PM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੱਡਾ ਹਮਲਾ ਬੋਲਿਆ ਹੈ। ਬਿੱਟੂ ਨੇ ਆਖਿਆ ਹੈ ਕਿ ਵਿਰੋਧ ਕਰਨ ਵਾਲੇ ਕਿਸਾਨ ਨਹੀਂ ਸਗੋਂ ਕਿਸਾਨ ਲੀਡਰ ਹਨ। ਉਨ੍ਹਾਂ ਕਿਹਾ ਕਿ ਇਹ ਖਾਦ ਦੀਆਂ ਟ੍ਰੇਨਾਂ ਲੁੱਟ ਕੇ ਇਹ ਸਾਬਿਤ ਕਰਨਾ ਚਾਹੁੰਦੇ ਕਿ ਇਹ ਤਾਲਿਬਾਨੀ ਬਣ ਗਏ ਹਨ। ਬਿੱਟੂ ਨੇ ਕਿਹਾ ਕਿ ਕਿਸਾਨ ਤਾਂ ਵਿਚਾਰਾ ਭੋਲਾ-ਭਾਲਾ ਹੈ, ਜੋ ਇਸ ਸਮੇਂ ਮੰਡੀਆਂ ਵਿਚ ਰੁਲ ਰਿਹਾ ਹੈ। ਜਦਕਿ ਇਹ ਕਿਸਾਨ ਲੀਡਰ ਤਾਂ ਅਪਾਇੰਟ ਕੀਤੇ ਗਏ ਹਨ। ਜੋ ਮਿੱਥ ਕੇ ਭਾਜਪਾ ਦਾ ਵਿਰੋਧ ਕਰ ਰਹੇ ਹਨ। 

ਇਹ ਵੀ ਪੜ੍ਹੋ : PRTC ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਇਆ ਸਖ਼ਤ ਹੁਕਮ

ਬਿੱਟੂ ਨੇ ਕਿਹਾ ਕਿ ਇਨ੍ਹਾਂ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੁਖਤਾ ਜਾਂਚ ਹੋਵੇਗੀ ਕਿ ਇਨ੍ਹਾਂ ਕਿਸਾਨ ਲੀਡਰਾਂ ਕੋਲ ਪਹਿਲਾਂ ਕਿੰਨੀਆਂ ਜਾਇਦਾਦਾਂ ਸਨ ਅਤੇ ਅੰਦੋਲਨਾਂ ਤੋਂ ਬਾਅਦ ਇਸ ਵਿਚ ਕਿੰਨਾ ਵਾਧਾ ਹੋਇਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ, ਜਾਰੀ ਹੋਇਆ ਅਲਰਟ

ਰਵਨੀਤ ਸਿੰਘ ਬਿੱਟੂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਹੋਏ ਸਨ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਮੰਤਰੀ ਬਣਨ ਦੀ ਖੁਸ਼ੀ 'ਚ ਉਹਨਾਂ ਦੇ ਸਾਥੀਆਂ ਵੱਲੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਉਹ ਪਹੁੰਚੇ ਹਨ। ਸਵਾਲਾਂ ਦੇ ਜਵਾਬ ਦਿੰਦਿਆ ਉਨ੍ਹਾਂ ਕਿਹਾ ਕਿ ਆਪਣੀ ਪਤਨੀ ਨੂੰ ਟਿਕਟ ਦਿਵਾ ਕਿ ਰਾਜਾ ਵੜਿੰਗ ਨੇ ਪਰਿਵਾਰ ਤੋਂ ਵੱਧ ਕੁਝ ਨਹੀਂ ਸੋਚਿਆ। ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਗਿੱਦੜਬਾਹਾ ਦੇ ਕਾਂਗਰਸੀਆਂ 'ਤੇ ਤਰਸ ਆਉਂਦਾ ਹੈ, ਰਾਜਾ ਵੜਿੰਗ ਕਵਰਿੰਗ ਉਮੀਦਵਾਰ ਵਜੋਂ ਮਾਮੇ ਦੇ ਕਾਗਜ਼ ਭਰਾ ਵਾਰ-ਵਾਰ ਰਿਹਰਸਲ ਕਰਵਾ ਰਹੇ ਹਨ। ਰਾਜਾ ਵੜਿੰਗ ਨੇ ਸਾਬਤ ਕਰ ਦਿੱਤਾ ਹੈ ਕਿ ਉਸ ਲਈ ਪਰਿਵਾਰ ਤੋਂ ਵੱਧ ਕੇ ਕੁਝ ਨਹੀਂ ਹੈ। ਕਾਂਗਰਸ ਵਿਚ ਸਿਰਫ ਪਰਿਵਾਰਵਾਦ ਹਾਵੀ ਹੈ। 

ਇਹ ਵੀ ਪੜ੍ਹੋ : ਕਾਰੋਬਾਰੀ ਪ੍ਰਿੰਕਲ 'ਤੇ ਹੋਈ ਫਾਇਰਿੰਗ ਵਿਚ ਸਨਸਨੀਖੇਜ਼ ਖ਼ੁਲਾਸਾ, ਹਨੀ ਸੇਠੀ ਦਾ ਵੀ ਆਇਆ ਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News