ਲਾਡੀ ਦੇ ਹੱਕ ''ਚ ਨਿੱਤਰੇ ਰਵਨੀਤ ਬਿੱਟੂ, ਵਿਰੋਧੀਆਂ ਨੂੰ ਲਲਕਾਰਿਆ (ਵੀਡੀਓ)

Saturday, May 05, 2018 - 07:18 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਸ਼ਾਹਕੋਟ ਤੋਂ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ 'ਤੇ ਪਰਚਾ ਦਰਜ ਹੋਣ 'ਤੇ ਵਿਰੋਧੀਆਂ ਵਲੋਂ ਲਗਾਤਾਰ ਲਾਡੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਕਾਂਗਰਸ ਦੇ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਲਾਡੀ ਦੇ ਹੱਕ 'ਚ ਆ ਨਿਤਰੇ ਹਨ, ਉਨ੍ਹਾਂ ਵਿਰੋਧੀਆਂ ਨੂੰ ਤਾੜਨਾ ਦਿੰਦੇ ਹੋਏ ਕਿਹਾ ਕਿ ਹੁਣ ਮੈਦਾਨ 'ਚ ਉਤਰਨ ਦਾ ਸਮਾਂ ਹੈ ਨਾ ਕਿ ਵਿਰੋਧ ਕਰਨ ਦਾ। 
ਦੱਸ ਦਈਏ ਕਿ ਸਾਂਸਦ ਰਵਨੀਤ ਬਿੱਟੂ ਲੁਧਿਆਣਾ ਦੇ ਸਰਕਾਰੀ ਪ੍ਰੋਗਰਾਮ 'ਚ ਪੁੱਜੇ ਹੋਏ ਸਨ, ਜਿਥੇ ਉਨ੍ਹਾਂ ਨੇ ਇਸ ਮੁੱਦੇ 'ਤੇ ਆਪਣਾ ਪੱਖ ਰੱਖਿਆ।


Related News