ਅੱਤਵਾਦੀ ਗੁਰਪਤਵੰਤ ਪੰਨੂ ਨੂੰ ਰਵਨੀਤ ਬਿੱਟੂ ਦਾ ਚੈਲੰਜ

Sunday, Aug 28, 2022 - 05:55 PM (IST)

ਅੱਤਵਾਦੀ ਗੁਰਪਤਵੰਤ ਪੰਨੂ ਨੂੰ ਰਵਨੀਤ ਬਿੱਟੂ ਦਾ ਚੈਲੰਜ

ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਤੋਂ ਕਾਂਗਰਸ ਦੇ ਐੱਮ. ਪੀ. ਰਵਨੀਤ ਸਿੰਘ ਬਿੱਟੂ ਨੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਚੈਲੰਜ ਕੀਤਾ ਹੈ। ਬਿੱਟੂ ਨੇ ਕਿਹਾ ਹੈ ਕਿ ਜੇ ਪੰਨੂ ਵਿਚ ਹਿੰਮਤ ਹੈ ਤਾਂ ਉਹ ਕਾਇਰਾਨਾ ਹਰਕਤਾਂ ਛੱਡ ਕੇ ਸਾਹਮਣੇ ਆ ਕੇ ਗੱਲ ਕਰੇ। ਦਰਅਸਲ ਜਲੰਧਰ ’ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ’ਤੇ ਸ਼ਰਾਰਤੀ ਅਨਸਰਾਂ ਵਲੋਂ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਜਿਸ ਨੂੰ ਰਵਨੀਤ ਬਿੱਟੂ ਨੇ ਕਾਇਰਾਨਾ ਹਰਕਤ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਵਿਦੇਸ਼ੀ ਧਰਤੀ ਤੋਂ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ’ਤੇ ਸਾਂਸਦ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਨੇ ਪੰਨੂ ਨੂੰ ਸਾਹਮਣੇ ਆ ਕੇ ਗੱਲ ਕਰਨ ਦਾ ਚੈਲੇਂਜ ਕੀਤਾ। 

ਇਹ ਵੀ ਪੜ੍ਹੋ : ਪੰਜਾਬ ਵਿਚ ਵੱਡੀ ਕਾਰਵਾਈ ਕਰਨ ਦੀ ਤਿਆਰੀ ’ਚ ਭਾਜਪਾ, ਸਤੰਬਰ ਦੇ ਪਹਿਲੇ ਹਫ਼ਤੇ ਹੋ ਸਕਦੈ ਐਲਾਨ

ਦੋਰਾਹਾ ਵਿਖੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ’ਤੇ ਫੁੱਲ ਚੜ੍ਹਾਉਣ ਪਹੁੰਚੇ ਰਵਨੀਤ ਬਿੱਟੂ ਨੇ ਕਿਹਾ ਕਿ ਜਲੰਧਰ ਵਿਖੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ਉਪਰ ਖਾਲਿਸਤਾਨ ਜਿੰਦਾਬਾਦ ਲਿਖਣਾ ਕਾਇਰਾਨਾ ਹਰਕਤ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ. ਪੀ. ਤੋਂ ਮੰਗ ਕੀਤੀ ਕਿ ਅਜਿਹੀਆਂ ਹਰਕਤਾਂ ਕਰਨ ਵਾਲੇ ਵਿਅਕਤੀਆਂ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਬਿੱਟੂ ਨੇ ਕਿਹਾ ਕਿ 31 ਅਗਸਤ ਨੂੰ ਬੇਅੰਤ ਸਿੰਘ ਦੀ ਬਰਸੀ ਘਰ-ਘਰ ਮਨਾਈ ਜਾਵੇਗੀ। ਜੇਕਰ ਕਿਸੇ ’ਚ ਹਿੰਮਤ ਹੈ ਤਾਂ ਰੋਕ ਕੇ ਦਿਖਾਵੇ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ’ਤੇ ਬਾਜਵਾ ਦਾ ਤਿੱਖਾ ਪ੍ਰਤੀਕਰਮ, ਪਰਨੀਤ ਕੌਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News