ਰਵਨੀਤ ਬਿੱਟੂ ਤੇ ਆਸ਼ੂ ਨੇ 'ਲਾਡੋਵਾਲ ਟੋਲ ਪਲਾਜ਼ਾ' ਕੀਤਾ ਬੰਦ (ਵੀਡੀਓ)

Friday, Mar 08, 2019 - 02:07 PM (IST)

ਲੁਧਿਆਣਾ (ਅਨਿਲ) : ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਬੈਰੀਅਰ ਨੂੰ ਸ਼ੁੱਕਰਵਾਰ ਨੂੰ ਲੁਧਿਆਣਾ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਰਵਨੀਤ ਬਿੱਟੂ,  ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਬਾਕੀ ਕਾਂਗਰਸੀ ਆਗੂਆਂ ਵਲੋਂ ਬੰਦ ਕਰਵਾ ਦਿੱਤਾ ਗਿਆ। ਬਿੱਟੂ ਅਤੇ ਆਸ਼ੂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲੁਧਿਆਣਾ ਦੇ ਬਸਤੀ ਜੋਧੇਵਾਲ ਤੋਂ ਫਲਾਈਓਵਰ ਦਾ ਕੰਮ ਸ਼ੁਰੂ ਨਹੀਂ ਕਰਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪੁਲਾਂ ਦਾ ਕੰਮ ਸ਼ੁਰੂ ਕਰਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨਾਲਾਇਕੀ ਕਾਰਨ ਜਾਣ-ਬੁੱਝ ਕੇ ਇਹ ਕੰਮ ਸ਼ੁਰੂ ਨਹੀਂ ਹੋਇਆ, ਜਿਸ ਕਾਰਨ ਟੋਲ ਪਲਾਜ਼ਾ ਨੂੰ ਬੰਦ ਕਰਵਾ ਕੇ ਦਫਤਰ ਨੂੰ ਤਾਲੇ ਲਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵਿਭਾਗ ਪੁਲਾਂ ਦਾ ਨਿਰਮਾਣ ਸ਼ੁਰੂ ਨਹੀਂ ਕਰਾਉਂਦਾ, ਉਦੋਂ ਤੱਕ ਟੋਲ ਪਲਾਜ਼ਾ 'ਤੇ ਰੋਜ਼ਾਨਾ ਕਾਂਗਰਸ ਦਾ ਇਕ ਵਿਧਾਇਕ ਅਤੇ ਮੇਅਰ ਆਪਣਾ ਧਰਨਾ ਜਾਰੀ ਰੱਖਣਗੇ ਅਤੇ ਟੋਲ ਤੋਂ ਕੋਈ ਵੀ ਵਸੂਲੀ ਨਹੀਂ ਹੋਣ ਦੇਣਗੇ। 
 


author

Babita

Content Editor

Related News