ਰਵਨੀਤ ਬਿੱਟੂ ਨੇ ਜਿੱਤ ਲਈ ਕੀਤਾ ਲੋਕਾਂ ਦਾ ਧੰਨਵਾਦ, ਜਾਣੋ ਕੀ ਬੋਲੇ
Thursday, May 23, 2019 - 06:15 PM (IST)

ਲੁਧਿਆਣਾ : ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕਰਨ 'ਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੱਤਣ ਦੀ ਖੁਸ਼ੀ 'ਚ ਕਾਂਗਰਸ ਦੇ ਵਰਕਰਾਂ 'ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਉਹ ਲੁਧਿਆਣਾ ਦੇ ਲੋਕਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਉਨ੍ਹਾਂ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਵਲੋਂ ਪ੍ਰਗਟਾਏ ਵਿਸ਼ਵਾਸ ਦੀ ਡੋਰ ਨੂੰ ਹੋਰ ਮਜ਼ਬੂਤ ਕਰਨਗੇ।