ਰਵਨੀਤ ਬਿੱਟੂ ਨੂੰ ਕੇਂਦਰ ਸਰਕਾਰ ਦੇ ਬਜਟ ਤੋਂ ਕੋਈ ਉਮੀਦ ਨਹੀਂ
Tuesday, Jan 28, 2020 - 02:54 PM (IST)
ਲੁਧਿਆਣਾ (ਨਰਿੰਦਰ) : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕੇਂਦਰ ਸਰਕਾਰ ਦੇ ਆਗਾਮੀ ਬਜਟ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਰ ਖੇਤਰ 'ਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ, ਇਸ ਕਰਕੇ ਆਮ ਲੋਕਾਂ ਨੂੰ ਰਾਹਤ ਦੀ ਕੋਈ ਉਮੀਦ ਨਹੀਂ ਲੱਗ ਰਹੀ। ਉਨ੍ਹਾਂ ਕਿਹਾ ਕਿ ਅਰੁਣ ਜੇਤਲੀ ਜਦੋਂ ਵਿੱਤ ਮੰਤਰੀ ਸਨ, ਉਦੋਂ ਫਿਰ ਵੀ ਉਹ ਆਮ ਲੋਕਾਂ ਬਾਰੇ ਸੋਚ ਲੈਂਦੇ ਸਨ ਪਰ ਨਿਰਮਲਾ ਸੀਤਾ ਰਮਨ ਦਾ ਲੋਕਾਂ ਵੱਲ ਕੋਈ ਧਿਆਨ ਨਹੀਂ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਬਜਟ ਤੋਂ ਉਨ੍ਹਾਂ ਨੂੰ ਕੋਈ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਬੈਂਕਾਂ ਦੇ ਹਾਲਾਤ ਖਰਾਬ ਹਨ ਕਿਉਂਕਿ ਉਨ੍ਹਾਂ ਕੋਲ ਪੈਸਾ ਹੀ ਨਹੀਂ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਮੋਦੀ ਸਰਕਾਰ ਦੇ ਸ਼ਾਸਨ ਕਾਲ 'ਚ ਹਰ ਵਰਗ ਪਰੇਸ਼ਾਨ ਹੈ ਅਤੇ ਤੰਗੀ ਦੀ ਮਾਰ ਝੱਲ ਰਿਹਾ ਹੈ। ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਉਹ ਇਸ ਸਬੰਧੀ ਸੰਸਦ 'ਚ ਆਵਾਜ਼ ਚੁੱਕਣਗੇ।