ਅਗਲੇ ਹਫਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਗੇ 'ਰਵਨੀਤ ਬਿੱਟੂ'
Thursday, Feb 13, 2020 - 03:45 PM (IST)

ਲੁਧਿਆਣਾ : ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਗਲੇ ਹਫਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਣਗੇ। ਰਵਨੀਤ ਬਿੱਟੂ ਦਾ ਇਹ ਬਿਆਨ ਐੱਸ. ਜੀ. ਪੀ. ਸੀ. ਵਲੋਂ ਉਨ੍ਹਾਂ ਖਿਲਾਫ ਪਾਸ ਕੀਤੇ ਗਏ ਮਤੇ ਤੋਂ ਬਾਅਦ ਆਇਆ ਹੈ। ਐੱਸ. ਜੀ. ਪੀ. ਸੀ. ਦਾ ਦੋਸ਼ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਰਵਨੀਤ ਬਿੱਟੂ ਨੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ।
ਰਵਨੀਤ ਬਿੱਟੂ ਨੇ ਕਿਹਾ ਹੈ ਕਿ ਉਹ ਅਗਲੇ ਹਫਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਆਪਣੇ ਖਿਲਾਫ ਕਾਰਵਾਈ ਲਈ ਪੁੱਛਣਗੇ। ਦੱਸ ਦੇਈਏ ਕਿ ਰਵਨੀਤ ਬਿੱਟੂ ਨੇ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਜੰਮ ਕੇ ਆਪਣੀ ਭੜਾਸ ਕੱਢੀ ਸੀ। ਬਿੱਟੂ ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਸਜ਼ਾ ਕੱਟ ਰਹੇ ਪਰਮਜੀਤ ਭਿਓਰਾ ਦੀ ਮਾਂ ਦੇ ਭੋਗ 'ਤੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਤੇ ਭਾਸ਼ਣ ਨੂੰ ਆਧਾਰ ਬਣਾਇਆ ਹੈ, ਜਿਸ 'ਚ ਜੱਥੇਦਾਰ ਨੇ ਬੇਅੰਤ ਸਿੰਘ ਦੇ ਕਤਲ ਕਰਨ ਦੇ ਦੋਸ਼ੀ ਅੱਤਵਾਦੀਆਂ ਨੂੰ ਸ਼ਾਬਾਸ਼ੀ ਦਿੱਤੀ ਹੈ। ਇੱਥੋਂ ਤੱਕ ਕਿ ਸਿੱਖ ਕੌਮ ਨੂੰ ਬੇਅੰਤ ਸਿੰਘ ਦੇ ਪਰਿਵਾਰ ਵਲੋਂ ਚੋਣਾ ਲੜਨ 'ਤੇ ਉਨ੍ਹਾਂ ਨੂੰ ਵੋਟ ਨਾ ਪਾਉਣ ਦੀ ਅਪੀਲ ਵੀ ਕੀਤੀ।