ਕੋਰੋਨਾ : ਰਵਨੀਤ ਬਿੱਟੂ ਨੇ ਛੱਡੇ 10 ਗੰਨਮੈਨ, 80 ਫੀਸਦੀ ਸ਼ਿਵ ਸੈਨਿਕਾਂ ਤੋਂ ਵੀ ਵਾਪਸ ਬੁਲਾਏ

Saturday, Apr 04, 2020 - 01:08 PM (IST)

ਲੁਧਿਆਣਾ (ਰਿਸ਼ੀ) : ਕੋਰੋਨਾ ਵਾਇਰਸ ਤੋਂ ਬਚਣ ਲਈ ਲਾਏ ਗਏ ਕਰਫਿਊ ਦੌਰਾਨ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਡੀ. ਜੀ. ਪੀ. ਨੂੰ ਆਪਣੀ ਸੁਰੱਖਿਆ 'ਚ ਲੱਗੇ ਹੋਏ ਪੁਲਸ ਮੁਲਾਜ਼ਮਾਂ ਨੂੰ ਫੀਲਡ 'ਚ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਉੱਥੇ ਹੀ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਆਪਣੇ 10 ਗੰਨਮੈਨ ਛੱਡ ਦਿੱਤੇ ਹਨ। ਰਵਨੀਤ ਬਿੱਟੂ ਨੇ ਬਾਕੀ ਆਗੂਆਂ ਨੂੰ ਵੀ ਇਸ ਤਰ੍ਹਾਂ ਦੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ ਕਿਉਂਕਿ ਫੋਰਸ ਦੀ ਕਮੀ ਹੈ ਅਤੇ ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮਾਂ ਨੂੰ ਓਵਰ ਟਾਈਮ ਡਿਊਟੀ ਕਰਨੀ ਪੈ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਜ਼ਾਰਤ ਦੀ ਅਹਿਮ ਬੈਠਕ ਅੱਜ, 'ਕੋਰੋਨਾ' ਕਾਰਨ ਵਿਗੜਦੇ ਹਾਲਾਤ 'ਤੇ ਹੋਵੇਗੀ ਚਰਚਾ

PunjabKesari
ਸ਼ਿਵ ਸੈਨਿਕਾਂ ਤੋਂ ਵਾਪਸ ਬੁਲਾਏ ਗਏ 80 ਫੀਸਦੀ ਗੰਨਮੈਨ
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਵਲੋਂ ਸੜਕਾਂ 'ਤੇ ਦਿਨ-ਰਾਤ ਡਿਊਟੀ ਕਰ ਰਹੇ ਮੁਲਾਜ਼ਮਾਂ ਦੀ ਗਿਣਤੀ ਪੂਰੀ ਕਰਨ ਦੇ ਮਕਸਦ ਨਾਲ ਸ਼ਿਵ ਸੈਨਿਕਾਂ ਤੋਂ ਗੰਨਮੈਨ ਵਾਪਸ ਬੁਲਾ ਲਏ ਗਏ ਹਨ। ਜਾਣਕਾਰੀ ਮੁਤਾਬਕ ਪੁਲਸ ਵਲੋਂ ਜਿਨ੍ਹਾਂ ਸ਼ਿਵ ਸੈਨਿਕਾਂ ਨੂੰ ਕੁੱਝ ਸਮਾਂ ਪਹਿਲਾਂ ਗੰਨਮੈਨ ਮੁਹੱਈਆ ਕਰਵਾਏ ਗਏ ਸਨ, ਉਨ੍ਹਾਂ 'ਚੋਂ 80 ਫੀਸਦੀ ਗੰਨਮੈਨ ਵਾਪਸ ਬੁਲਾਏ ਗਏ ਹਨ ਅਤੇ ਉਨ੍ਹਾਂ ਦੀ ਡਿਊਟੀ ਲਾ ਕੇ ਫੋਰਸ ਦੀ ਕਮੀ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪੁਲਸ ਵਲੋਂ ਹਾਈਥਰੈੱਟ 'ਤੇ ਚੱਲ ਰਹੇ ਸ਼ਿਵ ਸੈਨਿਕਾਂ ਤੋਂ ਜ਼ਿਆਦਾ ਗੰਨਮੈਨ ਵਾਪਸ ਨਹੀਂ ਲਏ ਗਏ ਹਨ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ
ਡਰੋਨ ਸਰਵੀਲਾਂਸ ਟੀਮ ਦਾ ਗਠਨ
ਕੋਰੋਨਾ ਦੇ ਖਿਲਾਫ ਜੰਗ ਲੜ ਰਹੀ ਕਮਿਸ਼ਨਰੇਟ ਪੁਲਸ ਵਲੋਂ ਆਪਣੀ ਡਰੋਨ ਸਰਵੀਲਾਂਸ ਟੀਮ ਦਾ ਗਠਨ ਕੀਤਾ ਗਿਆ ਹੈ। ਡੀ. ਸੀ. ਪੀ. ਅਖਿਲ ਚੌਧਰੀ ਨੇ ਦੱਸਿਆ ਕਿ ਕਰਫਿਊ ਦਾ ਸਖਤੀ ਨਾਲ ਪਾਲਣ ਕਰਨ ਦੇ ਮਕਸਦ ਨਾਲ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਮੈਂਬਰਾਂ ਕੋਲ ਇਸ ਸਮੇਂ 15 ਡਰੋਨ ਹਨ ਅਤੇ ਇਹ ਟੀਮ ਲਗਾਤਾਰ ਅੰਦਰੂਨੀ ਇਲਾਕਿਆਂ 'ਚ ਘੁੰਮ ਰਹੇ ਲੋਕਾਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ ਵੱਧ ਰਹੀ ਕੋਰੋਨਾ ਪੀੜਤਾਂ ਦੀ ਗਿਣਤੀ, ਜਾਣੋ ਕੀ ਨੇ ਤਾਜ਼ਾ ਹਾਲਾਤ
ਪੰਜਾਬ 'ਚ ਲਗਾਤਾਰ ਵੱਧ ਰਿਹੈ ਕੋਰੋਨਾ ਪੀੜਤਾਂ ਦਾ ਅੰਕੜਾ
ਸੂਬੇ 'ਚ ਹੁਣ ਤੱਕ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 58 ਤੱਕ ਪੁੱਜ ਗਈ ਹੈ। ਸਿਹਤ ਵਿਭਾਗ ਮੁਤਾਬਕ ਹੁਣ ਤੱਕ 1585 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 58 ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂ ਕਿ 1381 ਨੈਗੇਟਿਵ ਆਏ ਹਨ, ਜਦੋਂ ਕਿ ਬਾਕੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਹਤ ਵਿਭਾਗ ਵਲੋਂ ਜਾਰੀ ਬੁਲੇਟਿਨ ਮੁਤਾਬਕ ਸਰਦਾਰ ਭਗਤ ਸਿੰਘ ਨਗਰ (ਨਵਾਂਸ਼ਹਿਰ) 'ਚ 19 ਮਾਮਲੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) 'ਚ 12, ਹੁਸ਼ਿਆਰਪੁਰ ਦੇ 7, ਜਲੰਧਰ ਦੇ 5, ਅੰਮ੍ਰਿਤਸਰ ਦੇ 5, ਲੁਧਿਆਣਾ ਦੇ 4, ਪਟਿਆਲਾ-ਰੋਪੜ, ਫਰੀਦਕੋਟ ਦਾ 1-1 ਅਤੇ ਮਾਨਸਾ ਦੇ 3 ਕੇਸ ਪਾਜ਼ੇਟਿਵ ਆਏ ਹਨ, ਜਦੋਂ ਕਿ ਕੋਰੋਨਾ ਵਾਇਰਸ ਕਾਰਨ ਪੰਜਾਬ 'ਚ 5 ਲੋਕਾਂ ਦੀ ਮੌਤ ਹੋ ਚੁੱਕੀ ਹੈ।
 


 


Babita

Content Editor

Related News