ਭਾਜਪਾ ਪ੍ਰਧਾਨ ''ਤੇ ਹਮਲਾ ਮੈਂ ਕਰਵਾਇਆ, ਕਿਸਾਨਾਂ ਦੀ ਬਜਾਏ ਮੇਰੇ ''ਤੇ ਪਰਚਾ ਦਰਜ ਕਰਨ : ਰਵਨੀਤ ਬਿੱਟੂ

10/14/2020 9:47:59 PM

ਮਾਛੀਵਾੜਾ ਸਾਹਿਬ (ਟੱਕਰ) : ਲੋਕ ਸਭਾ ਹਲਕਾ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਖ਼ਿਲਾਫ਼ ਖੇਤੀਬਾੜੀ ਆਰਡੀਨੈਂਸ ਸਬੰਧੀ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ’ਚ ਨਿੱਤਰਦਿਆਂ ਕਿਹਾ ਕਿ ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਜੋ ਹਮਲਾ ਹੋਇਆ, ਉਸ ਦੀ ਜ਼ਿੰਮੇਵਾਰੀ ਉਹ ਲੈਂਦੇ ਹਨ, ਇਸ ਲਈ ਕਿਸਾਨਾਂ ’ਤੇ ਪਰਚਾ ਦਰਜ ਕਰਨ ਦੀ ਬਜਾਏ ਬੇਸ਼ੱਕ ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਕਰਵਾ ਦਿੱਤੀ ਜਾਵੇ।

ਇਹ ਵੀ ਪੜ੍ਹੋ : ਵੱਡੀ ਰਾਹਤ : ਪੰਜਾਬ ਦੀਆਂ ਬੱਸਾਂ ਅੱਜ ਤੋਂ 'ਹਿਮਾਚਲ' ਲਈ ਹੋਣਗੀਆਂ ਰਵਾਨਾ, ਲਾਗੂ ਹੋਣਗੇ ਇਹ ਨਿਯਮ

ਰਵਨੀਤ ਬਿੱਟੂ ਅੱਜ ਮਾਛੀਵਾੜਾ ਵਿਖੇ ਆਪਣਾ ਨਾਨਾ ਡੋਗਰ ਸਿੰਘ ਕੂੰਨਰ ਦੇ ਅੰਤਿਮ ਸਸਕਾਰ ਮੌਕੇ ਆਏ ਸਨ ਅਤੇ ਬਾਅਦ ’ਚ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ਹਰੇਕ ਵਰਗ ’ਚ ਇਹ ਖੇਤੀਬਾੜੀ ਬਿੱਲ ਪਾਸ ਹੋਣ ਕਾਰਣ ਜ਼ਬਰਦਸਤ ਰੋਸ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਣ ਭਾਜਪਾ ਪ੍ਰਧਾਨ ’ਤੇ ਹਮਲਾ ਹੋਇਆ।

ਇਹ ਵੀ ਪੜ੍ਹੋ : 'ਪੰਜਾਬ ਵਜ਼ਾਰਤ' ਦੀ ਖ਼ਾਸ ਬੈਠਕ ਅੱਜ, ਕੈਪਟਨ ਦਾ ਫ਼ੈਸਲਾ ਬਦਲੇਗਾ ਕਿਸਾਨੀ ਸੰਘਰਸ਼ ਦਾ ਰਾਹ

ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਿਸਾਨ ਆਪਣੇ ਹੱਕਾਂ ਲਈ ਸਾਰਾ ਦਿਨ, ਸਾਰੀ ਰਾਤ ਰੇਲ ਪਟੜੀਆਂ, ਸੜਕਾਂ ’ਤੇ ਧਰਨਾ ਲਗਾ ਰਹੇ ਹਨ ਅਤੇ ਦੂਜੇ ਪਾਸੇ ਭਾਜਪਾ ਆਗੂ ਕਿਸਾਨਾਂ ਦੇ ਹੱਕ ’ਚ ਖੜ੍ਹਨ ਦੀ ਬਜਾਏ ਉਨ੍ਹਾਂ ਨੂੰ ਮੂੰਹ ਚਿੜ੍ਹਾ ਕੇ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅੱਗੇ ਤੋਂ ਵੀ ਕੋਈ ਵੀ ਭਾਜਪਾ ਆਗੂ ਅਜਿਹੀ ਘਟੀਆ ਹਰਕਤ ਕਰੇਗਾ ਅਤੇ ਉਸ 'ਤੇ ਹਮਲਾ ਹੋਵੇਗਾ ਤਾਂ ਉਸ ਲਈ ਵੀ ਜ਼ਿੰਮੇਵਾਰ ਰਵਨੀਤ ਸਿੰਘ ਬਿੱਟੂ ਹੋਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਮੁੰਬਈ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਈ ਸਿੱਧੀ ਫਲਾਈਟ

ਕੇਂਦਰੀ ਸਰਕਾਰ ’ਚ ਹਰਦੀਪ ਸਿੰਘ ਪੁਰੀ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਪੰਜਾਬ ਦਾ ਸਿੱਖ ਕਹਾਉਂਦਾ ਹੈ ਪਰ ਉਸ ਨੇ ਪੰਜਾਬ ਦੇ ਹਿੱਤਾਂ ਤੇ ਕਿਸਾਨਾਂ ਲਈ ਇੱਕ ਵਾਰ ਵੀ ਆਵਾਜ਼ ਬੁਲੰਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਜਪਾ ਆਗੂ ਇੱਥੋਂ ਦੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੀ ਬਜਾਏ ਦਿੱਲੀ ਜਾ ਕੇ ਆਪਣੇ ਹਾਈਕਮਾਂਡ ਆਗੂਆਂ ਨੂੰ ਮਜਬੂਰ ਕਰਨ ਕਿ ਉਹ ਖੇਤੀਬਾੜੀ ਆਰਡੀਨੈਂਸ ਰੱਦ ਕਰਨ।



 


Babita

Content Editor

Related News