''ਰਵਨੀਤ ਬਿੱਟੂ'' ਨੇ ਸ਼ਹੀਦ ਭਗਤ ਸਿੰਘ ਦੀ ਯਾਦ ''ਚ ਸਰਕਾਰੀ ਯੋਜਨਾ ਸ਼ੁਰੂ ਕਰਨ ਦੀ ਕੀਤੀ ਮੰਗ
Tuesday, Mar 23, 2021 - 01:51 PM (IST)
ਚੰਡੀਗੜ੍ਹ (ਟੱਕਰ) : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਸੰਸਦ ਵਿਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਮੰਗ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਦੀ ਯਾਦ ਵਿਚ ਇੱਕ ਸਰਕਾਰੀ ਯੋਜਨਾ ਦਾ ਅੱਜ ਐਲਾਨ ਕੀਤਾ ਜਾਵੇ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਵਿਚ ਅਵਾਜ਼ ਉਠਾਉਂਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਅੱਜ ਸੰਸਦ ਵਿਚ ਯਾਦ ਕੀਤਾ ਗਿਆ ਪਰ ਉਨ੍ਹਾਂ ਨੂੰ ਸੱਚੀ ਸ਼ਰਧਾਜਲੀਂ ਇਹ ਹੋਵੇਗੀ ਕਿ ਕੇਂਦਰ ਸਰਕਾਰ ਇਨ੍ਹਾਂ ਸ਼ਹੀਦਾਂ ਦੀ ਯਾਦ ਵਿਚ ਕੋਈ ਨਵੀਂ ਸਰਕਾਰੀ ਯੋਜਨਾਂ ਜਾਂ ਵੱਡਾ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ ਕਰੇ।
ਇਹ ਵੀ ਪੜ੍ਹੋ : ਲੁਧਿਆਣਾ ਦੇ ਸਾਬਕਾ ਮੇਅਰ ਹਾਕਮ ਸਿੰਘ ਗਿਆਸਪੁਰਾ ਦਾ ਦਿਹਾਂਤ
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਦਾ ਵਿਆਹ ਕਰਵਾਉਣਾ ਚਾਹੁੰਦੇ ਸਨ ਪਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੇ ਦੇਸ਼ ਦੀ ਆਜ਼ਾਦੀ ਨੂੰ ਪਹਿਲ ਦਿੱਤੀ ਅਤੇ ਫਾਂਸੀ ਦਾ ਰੱਸਾ ਚੁੰਮ ਮੌਤ ਨਾਲ ਵਿਆਹ ਕਰਵਾਇਆ, ਜਿਸ ਕਾਰਨ ਅਸੀਂ ਸਮੂਹ ਦੇਸ਼ ਵਾਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਇਹ ਵੀ ਪੜ੍ਹੋ : ਮੌਸਮ ਦੇ ਬਦਲੇ ਮਿਜਾਜ਼ ਨੇ ਚਿੰਤਾ 'ਚ ਪਾਏ 'ਕਿਸਾਨ', ਪੁੱਤਾਂ ਵਾਂਗ ਪਾਲੀ ਫ਼ਸਲ ਹੋਈ ਤਹਿਸ-ਨਹਿਸ
ਉਨ੍ਹਾਂ ਕਿਹਾ ਕਿ ਅੱਜ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਜੋ ਕੁਰਬਾਨੀ ਉਨ੍ਹਾਂ ਨੇ ਦਿੱਤੀ, ਉਸ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੇ ਵਿਰਸੇ ਨੂੰ ਸੰਭਾਲੀਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਡੀਆਂ-ਵੱਡੀਆਂ ਯੋਜਨਾਵਾਂ ਦਾ ਐਲਾਨ ਕਰਦੀ ਹੈ ਅਤੇ ਅੱਜ ਸਾਡਾ ਫ਼ਰਜ਼ ਬਣਦਾ ਹੈ ਕਿ ਭਗਤ ਸਿੰਘ ਦੇ ਨਾਮ ’ਤੇ ਵੀ ਵੱਡੀ ਯੋਜਨਾ ਦਾ ਐਲਾਨ ਕੀਤਾ ਜਾਵੇ।
ਨੋਟ : ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਸੰਸਦ 'ਚ ਚੁੱਕੀ ਮੰਗ ਬਾਰੇ ਦਿਓ ਆਪਣੀ ਰਾਏ