'ਰਵਨੀਤ ਬਿੱਟੂ' ਅੱਜ ਪੁੱਜਣਗੇ ਸ਼੍ਰੀਨਗਰ, ਪੀੜਤ ਪਰਿਵਾਰਾਂ ਨਾਲ ਕਰਨਗੇ ਦੁੱਖ ਸਾਂਝਾ
Saturday, Oct 09, 2021 - 01:14 PM (IST)
ਲੁਧਿਆਣਾ : ਬੀਤੇ ਦਿਨੀਂ ਸ਼੍ਰੀਨਗਰ 'ਚ ਅੱਤਵਾਦੀਆਂ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਅਧਿਆਪਕਾਂ ਦੇ ਮਾਮਲੇ 'ਚ ਸੰਸਦ ਮੈਂਬਰ ਰਵਨੀਤ ਬਿੱਟੂ ਸ਼ਨੀਵਾਰ ਨੂੰ ਸ਼੍ਰੀਨਗਰ ਪਹੁੰਚ ਰਹੇ ਹਨ। ਰਵਨੀਤ ਬਿੱਟੂ ਵੱਲੋਂ ਸੋਸ਼ਲ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਉਹ ਸ਼੍ਰੀਨਗਰ ਪਹੁੰਚ ਕੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨਗੇ।
ਉਨ੍ਹਾਂ ਕਿਹਾ ਕਿ ਉਹ ਇਕ ਸੁਨੇਹਾ ਲੈ ਕੇ ਜਾ ਰਹੇ ਹਨ ਕਿ ਅੱਤਵਾਦ ਦੇ ਖ਼ਿਲਾਫ਼ ਇਹ ਲੜਾਈ ਸਾਰਾ ਦੇਸ਼ ਇਕਜੁੱਟ ਹੋ ਕੇ ਲੜੇਗਾ। ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੇ ਦਾਦਾ ਜੀ ਸ਼ਹੀਦ ਸ. ਬੇਅੰਤ ਸਿੰਘ ਜੀ ਵੀ ਅੱਤਵਾਦ ਨਾਲ ਲੜਾਈ ਲੜਦੇ ਸ਼ਹੀਦ ਹੋਏ ਸਨ।
ਇਸ ਲਈ ਇਨ੍ਹਾਂ ਪਰਿਵਾਰਾਂ ਦਾ ਦਰਦ ਅਸੀਂ ਸਮਝ ਸਕਦੇ ਹਾਂ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਪਰਿਵਾਰਾਂ ਨੂੰ ਹੌਂਸਲਾ ਦੇਣਾ ਚਾਹੁੰਦੇ ਹਨ ਕਿ ਅੱਤਵਾਦ ਨਾਲ ਲੜਾਈ ਲੜਨ ਤੋਂ ਅਸੀਂ ਕਦੇ ਪਿੱਛੇ ਨਹੀਂ ਹਟਣਾ। ਦੱਸਣਯੋਗ ਹੈ ਕਿ ਸ਼੍ਰੀਨਗਰ 'ਚ ਅੱਤਵਾਦੀਆਂ ਵੱਲੋਂ ਸਕੂਲ ਅੰਦਰ ਵੜ ਕੇ 2 ਅਧਿਆਪਕਾਂ ਦਾ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : PSPCL ਵੱਲੋਂ 4 ਨਿੱਜੀ ਬਿਜਲੀ ਸਮਝੌਤੇ ਰੱਦ ਕਰਨ ਸਬੰਧੀ ਨੋਟਿਸ ਜਾਰੀ
ਇਹ ਵੀ ਦੱਸ ਦੇਈਏ ਕਿ ਸ਼੍ਰੀਨਗਰ 'ਚ ਅੱਤਵਾਦੀ ਆਪਣਾ ਆਤੰਕ ਦਿਖਾਉਣ ਲਈ ਹੁਣ ਆਮ ਲੋਕਾਂ ਨੂੰ ਸ਼ਿਕਾਰ ਬਣਾ ਰਹੇ ਹਨ। ਪਿਛਲੇ ਕੁੱਝ ਦਿਨਾਂ ਤੋਂ ਅੱਤਵਾਦੀ ਆਮ ਨਾਗਰਿਕਾਂ ਦੇ ਕਤਲ ਕਰ ਚੁੱਕੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ