ਚੰਨੀ-ਸਿੱਧੂ ਦੀ ਜੋੜੀ 'ਤੇ ਜਾਖੜ ਮਗਰੋਂ ਹੁਣ ਰਵਨੀਤ ਬਿੱਟੂ ਨੇ ਵਿੰਨ੍ਹਿਆ ਨਿਸ਼ਾਨਾ, ਟਵੀਟ ਕਰਕੇ ਸਾਂਝੀ ਕੀਤੀ ਤਸਵੀਰ
Tuesday, Nov 02, 2021 - 04:11 PM (IST)
ਚੰਡੀਗੜ੍ਹ : ਕੇਦਾਰਨਾਥ ਵਿਖੇ ਦਰਸ਼ਨਾਂ ਲਈ ਗਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ 'ਤੇ ਸੁਨੀਲ ਜਾਖੜ ਤੋਂ ਬਾਅਦ ਹੁਣ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਤੰਜ ਕੱਸਿਆ ਗਿਆ ਹੈ। ਰਵਨੀਤ ਬਿੱਟੂ ਵੱਲੋਂ ਚਰਨਜੀਤ ਸਿੰਘ ਚੰਨੀ, ਨਵਜੋਤ ਸਿੱਧੂ, ਹਰੀਸ਼ ਚੌਧਰੀ ਅਤੇ ਕੇ. ਐੱਸ. ਰਾਣਾ ਦੀ ਤਸਵੀਰ ਟਵਿੱਟਰ 'ਤੇ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਕਾਂਗਰਸ ਦੇ ਇਹ ਚਿਹਰੇ ਉੱਤਰਾਖੰਡ ਵਿਖੇ ਇਕੱਠੇ ਦਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ : ਦੀਵਾਲੀ 'ਤੇ ਚੰਨੀ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, 3 ਰੁਪਏ ਸਸਤੀ ਹੋਈ ਬਿਜਲੀ
ਰਵਨੀਤ ਬਿੱਟੂ ਨੇ ਕਿਹਾ ਕਿ ਇਹ ਚਿਹਰੇ ਪੰਜਾਬ 'ਚ ਇਕੱਠੇ ਕਿਉਂ ਨਹੀਂ ਹਨ। ਦੱਸਣਯੋਗ ਹੈ ਕਿ ਪੰਜਾਬ ਕਾਂਗਰਸ 'ਚ ਚੱਲ ਰਿਹਾ ਸਿਆਸੀ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕਾਂਗਰਸੀ ਆਗੂਆਂ ਵੱਲੋਂ ਆਪਣੇ ਹੀ ਆਗੂਆਂ 'ਤੇ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਤੰਜ ਕੱਸੇ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਵੱਲੋਂ ਬੀਤੇ ਦਿਨ ਸੂਬੇ 'ਚ ਬਿਜਲੀ ਕਟੌਤੀ ਨੂੰ ਲੈ ਕੇ ਕੀਤੇ ਗਏ ਐਲਾਨ 'ਤੇ ਵੀ ਨਵਜੋਤ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਹੈ।
ਨਵਜੋਤ ਸਿੱਧੂ ਨੇ ਕਿਹਾ ਕਿ ਵੋਟਾਂ ਨੇੜੇ ਆਉਂਦੇ ਹੀ ਦੀਵਾਲੀ ਦੇ ਤੋਹਫ਼ੇ ਕਿਉਂ ਵੰਡੇ ਜਾ ਰਹੇ ਹਨ। ਇਸ ਦੇ ਅਗਲੇ ਹੀ ਦਿਨ ਨਵਜੋਤ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਹੁਣ ਕੇਦਾਰਨਾਥ ਵਿਖੇ ਇਕੱਠੇ ਦਿਖਾਈ ਦਿੱਤੇ ਹਨ, ਜਿਸ ਨੂੰ ਲੈ ਕੇ ਰਵਨੀਤ ਬਿੱਟੂ ਵੱਲੋਂ ਨਿਸ਼ਾਨਾ ਸਾਧਿਆ ਗਿਆ ਹੈ।
ਇਹ ਵੀ ਪੜ੍ਹੋ : CM ਚੰਨੀ ਦਾ ਬਿਜਲੀ ਦਰਾਂ 'ਚ ਕਟੌਤੀ ਦਾ ਨਵਾਂ ਐਲਾਨ ਬਣੇਗਾ ਚੁਣੌਤੀ, ਸਰਕਾਰ ਪਹਿਲਾਂ ਹੀ ਕਰੋੜਾਂ ਦੀ ਕਰਜ਼ਈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ