ਰਵਨੀਤ ਬਿੱਟੂ ਦਾ ਵੱਡਾ ਬਿਆਨ, ''CM ਚੰਨੀ ਦੇ ਭਾਣਜੇ ਨੂੰ ਬੋਰੀਆਂ ''ਚ ਪਾ-ਪਾ ਕੁੱਟਿਆ ਗਿਆ''
Saturday, Feb 12, 2022 - 11:02 AM (IST)
ਚੰਡੀਗੜ੍ਹ : ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਬਿਆਨ ਦਿੱਤਾ ਗਿਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਬਦਲਾ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਹਨੀ ਨੂੰ 14 ਦਿਨਾਂ ਦੀ ਹਿਰਾਸਤ 'ਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਗੱਲਾਂ ਬਣਾ ਕੇ ਮੀਡੀਆ ਨੂੰ ਲੀਕ ਕੀਤੀਆਂ ਗਈਆਂ ਅਤੇ ਹਨੀ ਦਾ ਵਾਰ-ਵਾਰ ਰਿਮਾਂਡ ਮੰਗਿਆ ਹੈ ਅਤੇ ਉਸ ਨੂੰ ਮੂਹਰੇ ਨਹੀਂ ਆਉਣ ਦੇ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਨਵਾਂ ਅਲਰਟ ਜਾਰੀ, ਜਾਣੋ ਅਗਲੇ 3 ਦਿਨ ਕਿਹੋ ਜਿਹਾ ਰਹੇਗਾ
ਰਵਨੀਤ ਬਿੱਟੂ ਨੇ ਕਿਹਾ ਕਿ ਉਸ ਦੇ ਸਰੀਰ 'ਤੇ ਕਰੰਟ ਲਾਇਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਅਫ਼ਸਰ ਬੋਰੀਆਂ 'ਚ ਪਾ-ਪਾ ਕੁੱਟਦੇ ਰਹੇ। ਉਨ੍ਹਾਂ ਕਿਹਾ ਕਿ ਅਜਿਹਾ ਸਲੂਕ ਤਾਂ ਕੋਈ ਜਾਨਵਰਾਂ ਨਾਲ ਵੀ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਫੇਲ੍ਹ ਹੋਣ ਦਾ ਗੁੱਸਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੁਗਤਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਚੋਣ ਮੈਦਾਨ 'ਚ ਸਰਗਰਮ ਹੋਏ 'ਸੁਨੀਲ ਜਾਖੜ', ਚੋਣ ਮੁਹਿੰਮ ਦੀ ਕਮਾਨ ਸੰਭਾਲੀ
ਇਸ ਮੌਕੇ ਰਵਨੀਤ ਸਿੰਘ ਬਿੱਟੂ ਵੱਲੋਂ ਭਾਰਤੀ ਜਨਤਾ ਪਾਰਟੀ 'ਤੇ ਜੰਮ ਕੇ ਨਿਸ਼ਾਨਾ ਸਾਧਿਆ ਗਿਆ। ਰਵਨੀਤ ਬਿੱਟੂ ਨੇ ਕਿਹਾ ਕਿ ਭਾਜਪਾ ਦੇ ਸਾਰੇ ਉਮੀਦਵਾਰਾਂ ਨੂੰ ਵੱਡੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਇਸ ਸਬੰਧੀ ਚੋਣ ਕਮਿਸ਼ਨ ਨਾਲ ਗੱਲ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਮੀਦਵਾਰਾਂ ਨੂੰ ਜਿੰਨੀ ਵੱਡੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ, ਉਨ੍ਹਾਂ ਨੂੰ ਕਿਸ ਤੋਂ ਖ਼ਤਰਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਇਸ ਦੇ ਉਲਟ ਕਾਂਗਰਸ ਦੇ ਮੰਤਰੀਆਂ ਅਤੇ ਹੋਰ ਆਗੂਆਂ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲਈ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ