ਭਾਜਪਾ ''ਚ ਜਾਣ ਦੀ ਚਰਚਾ ਨੂੰ ਲੈ ਕੇ ''ਰਵਨੀਤ ਬਿੱਟੂ ਦੀ ਸਫ਼ਾਈ, ਗਿਣਾਏ ਮੁਲਾਕਾਤ ਦੌਰਾਨ ਚੁੱਕੇ ਮੁੱਦੇ

04/05/2022 4:34:29 PM

ਲੁਧਿਆਣਾ (ਹਿਤੇਸ਼) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੀਟਿੰਗ ਤੋਂ ਬਾਅਦ ਭਾਜਪਾ 'ਚ ਜਾਣ ਦੀ ਚੱਲ ਰਹੀ ਚਰਚਾ ਨੂੰ ਲੈ ਕੇ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਫ਼ਾਈ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਆ ਕੇ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਚੁੱਕੇ ਗਏ ਮੁੱਦੇ ਗਿਣਾਏ ਹਨ। ਰਵਨੀਤ ਬਿੱਟੂ ਨੇ ਕਿਹਾ ਹੈ ਕਿ ਪੰਜਾਬ ਦੇ ਸਿਰ ਇੰਨਾ ਕਰਜ਼ਾ ਹੈ ਕਿ ਕੇਂਦਰ ਦੀ ਮਦਦ ਤੋਂ ਬਿਨਾਂ ਅੱਗੇ ਵਧਣਾ ਮੁਸ਼ਕਲ ਹੋਵੇਗਾ, ਜਿਸ ਨੂੰ ਲੈ ਕੇ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀਆਂ ਦੀ ਤਰ੍ਹਾਂ ਉਨ੍ਹਾਂ ਦੇ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਰੱਬ ਅਜਿਹੀ ਕਲਯੁਗੀ ਮਾਂ ਕਿਸੇ ਬੱਚੇ ਨੂੰ ਨਾ ਦੇਵੇ, ਇਸ ਮਾਸੂਮ ਨਾਲ ਜੋ ਹੋਇਆ, ਸੁਣ ਯਕੀਨ ਨਹੀਂ ਕਰ ਸਕੋਗੇ

ਇਸ ਦੌਰਾਨ ਮੁੱਖ ਤੌਰ 'ਤੇ ਚੰਡੀਗੜ੍ਹ ਅਤੇ ਬੀ. ਬੀ. ਐੱਮ. ਬੀ. 'ਚ ਪੰਜਾਬ ਦੇ ਅਧਿਕਾਰੀਆਂ ਦੀ ਹਿੱਸੇਦਾਰੀ 'ਚ ਕਟੌਤੀ ਹੋਣ ਦਾ ਮੁੱਦਾ ਚੁੱਕਿਆ ਗਿਆ। ਰਵਨੀਤ ਬਿੱਟੂ ਨੇ ਸਾਫ਼ ਕੀਤਾ ਕਿ ਚੰਡੀਗੜ੍ਹ 'ਤੇ ਸਿਰਫ ਪੰਜਾਬ ਦਾ ਹੱਕ ਹੈ ਅਤੇ ਰਹੇਗਾ, ਜਿਹੜੇ ਆਗੂ ਇਸ 'ਤੇ ਬੋਲ ਰਹੇ ਹਨ, ਉਹ ਸਿਰਫ ਸਿਆਸਤ ਤੋਂ ਪ੍ਰੇਰਿਤ ਹਨ। ਰਵਨੀਤ ਬਿੱਟੂ ਦੇ ਮੁਤਾਬਕ ਉਨ੍ਹਾਂ ਨੇ ਖੇਤੀ ਕਾਨੂੰਨ ਤੋਂ ਬਾਅਦ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਤੋਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਣੂੰ ਕਰਵਾਇਆ ਹੈ ਪਰ ਉਨ੍ਹਾਂ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਚਾਹੁੰਦੇ ਹਨ, ਜਿਸ ਲਈ ਸੰਸਦ ਮੈਂਬਰਾਂ ਨਾਲ ਮੀਟਿੰਗ ਕਰਨ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ 'ਚ 2 ਸਾਲ ਬਾਅਦ ਮਿਲੀ 'ਮਾਸਕ' ਤੋਂ ਆਜ਼ਾਦੀ, ਹੁਣ ਨਹੀਂ ਕੱਟਿਆ ਜਾਵੇਗਾ ਚਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News