ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ, MP ਰਵਨੀਤ ਬਿੱਟੂ ਨੇ ਵਰਕਰਾਂ ਨੂੰ ਕੀਤਾ ਲਾਮਬੰਦ

Sunday, Nov 13, 2022 - 09:57 AM (IST)

ਲੁਧਿਆਣਾ (ਰਿੰਕੂ) : ਲੁਧਿਆਣਾ ਤੋਂ ਕਾਂਗਰਸ ਦੇ ਐੱਮ. ਪੀ. ਰਵਨੀਤ ਸਿੰਘ ਬਿੱਟੂ ਨੇ ਕਾਫ਼ੀ ਲੰਬੇ ਸਮੇਂ ਬਾਅਦ ਮਹਾਨਗਰ 'ਚ ਕਈ ਇਲਾਕਿਆਂ ਦਾ ਦੌਰਾ ਕਰਕੇ ਆਪਣੀ ਪਾਰਟੀ ਦੇ ਵਰਕਰਾਂ ਅਤੇ ਨੇਤਾਵਾਂ ਨੂੰ ਆਗਾਮੀ ਨਗਰ ਨਿਗਮ ਚੋਣਾਂ ਲਈ ਲਾਮਬੰਦ ਕੀਤਾ। ਬਿੱਟੂ ਨੇ ਜਿੱਥੇ ਸ਼ੁੱਕਰਵਾਰ ਨੂੰ ਸਾਬਕਾ ਵਿਧਾਇਕ ਸੁਰਿੰਦਰ ਡਾਵਰ ਦੇ ਹਲਕਾ ਕੇਂਦਰੀ 'ਚ ਪੈਂਦੇ ਮਿੰਨੀ ਰੋਜ਼ ਗਾਰਡਨ 'ਚ ਸਮਾਰਟ ਸਿਟੀ ਪ੍ਰਾਜੈਕਟ ਦੇ ਤਹਿਤ ਹੋ ਰਹੇ ਨਵੀਨੀਕਰਨ ਦਾ ਨਿਰੀਖਣ ਕੀਤਾ।

ਇਹ ਵੀ ਪੜ੍ਹੋ : ਵਿਆਹ ਤੋਂ ਆ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਭਿਆਨਕ ਹਾਦਸੇ ਦੌਰਾਨ 4 ਜੀਆਂ ਦੀ ਮੌਤ

ਉੱਥੇ ਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੀ ਆੜ੍ਹੇ ਹੱਥੀਂ ਲੈਂਦਿਆਂ ਸਰਕਾਰ ਦੇ ਵਿਧਾਇਕਾਂ ’ਤੇ ਜੰਮ ਕੇ ਹਮਲੇ ਕੀਤੇ। ਸ਼ਨੀਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਹਲਕਾ ਵੈਸਟ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ, ਜਿੱਥੇ ਕੌਂਸਲਰ ਮਮਤਾ ਆਸ਼ੂ ਸਮੇਤ ਕਾਂਗਰਸ ਦੇ ਕਈ ਨੇਤਾ ਅਤੇ ਕੌਂਸਲਰ ਮੌਜੂਦ ਰਹੇ। ਬਿੱਟੂ ਨੇ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਨਗਰ ਨਿਗਮ ਚੋਣਾਂ ਲਈ ਹੁਣ ਤੋਂ ਡਟ ਜਾਣ।

ਇਹ ਵੀ ਪੜ੍ਹੋ : ਲੁਧਿਆਣਾ 'ਚ 2 ਘੰਟੇ ਬੰਦ ਰਿਹਾ ਬੱਸ ਅੱਡਾ, ਤਸਵੀਰਾਂ 'ਚ ਦੇਖੋ ਕਿਹੋ ਜਿਹੇ ਬਣ ਗਏ ਹਾਲਾਤ

ਇਨ੍ਹਾਂ ਚੋਣਾਂ 'ਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜੇਤੂ ਰਹੇਗੀ। ਐੱਮ. ਪੀ. ਬਿੱਟੂ ਨੇ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਜੰਮ ਕੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੱਤ ਮਹੀਨੇ ਦੇ ਆਪਣੇ ਕਾਰਜਕਾਲ ਵਿਚ ਹੀ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News