ਰਾਜੋਆਣਾ ਦੀ ਸਜ਼ਾ ਮੁਆਫੀ ਦੀ ਮੰਗ ਦਾ ਰਵਨੀਤ ਬਿੱਟੂ ਵਲੋਂ ਵਿਰੋਧ

07/17/2018 3:55:52 PM

ਲੁਧਿਆਣਾ (ਨਰਿੰਦਰ) : ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਬਕਾ ਮੁੱਖ ਮੰਤਰੀ ਤੇ ਉਨ੍ਹਾਂ ਦੇ ਦਾਦਾ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਐੱਸ. ਜੀ. ਪੀ. ਸੀ. ਪ੍ਰਧਾਨ ਵਲੋਂ ਰਾਜੋਆਣਾ ਦੀ ਫਾਂਸੀ ਮੁਆਫ ਕਰਾਉਣ ਨੂੰ ਲੈ ਕੇ ਗ੍ਰਹਿ ਮੰਤਰੀ ਨੂੰ ਮਿਲਣਾ ਦੁਖਦ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਦਮ ਦਾ ਪੁਰਜ਼ੋਰ ਵਿਰੋਧ ਕਰਦੇ ਹਨ। ਉਨ੍ਹਾਂ ਸ਼ੱਕ ਜ਼ਾਹਰ ਕੀਤਾ ਕਿ ਅਜਿਹੇ ਲੋਕ ਜੇਲ 'ਚੋਂ ਬਾਹਰ ਆ ਕੇ ਫਿਰ ਮਾਸੂਮਾਂ ਦਾ ਕਤਲ ਕਰਨਗੇ। ਅਜਿਹੇ ਵਿਅਕਤੀ ਨੂੰ ਮੁਆਫੀ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਨੇ ਅਕਾਲੀ ਦਲ 'ਤੇ ਚੋਣਾਂ ਨੂੰ ਮੁੱਖ ਰੱਖਦਿਆਂ ਇਸ ਮੁੱਦੇ 'ਤੇ ਸਿਆਸਤ ਕਰਨ ਦਾ ਵੀ ਦੋਸ਼ ਲਾਇਆ ਹੈ। 
 


Related News