ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਇਕ ਹੋਰ ਕਰੀਬੀ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Monday, Feb 10, 2025 - 03:31 PM (IST)
![ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਇਕ ਹੋਰ ਕਰੀਬੀ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ](https://static.jagbani.com/multimedia/2024_10image_12_15_037341293bittu.jpg)
ਪਟਿਆਲਾ (ਬਲਜਿੰਦਰ) ਪਟਿਆਲਾ ਪੁਲਸ ਵੱਲੋਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਜ਼ਦੀਕੀ ਰਾਜੇਸ਼ਵਰ ਅੱਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜੇਸ਼ਵਰ ਅੱਤਰੀ ਦੇ ਪਿਤਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਪਨਸੀਡ ਦੇ ਚੇਅਰਮੈਨ ਰਹੇ ਹਨ। ਉਨ੍ਹਾਂ ਦੇ ਪਿਤਾ ਦਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨਾਲ ਕਾਫੀ ਨੇੜਤਾ ਸੀ। ਉਸ ਤੋਂ ਬਾਅਦ ਰਾਜੇਸ਼ਵਰ ਅੱਤਰੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਪਿਛਲੇ ਕਾਫੀ ਸਮੇਂ ਤੋਂ ਨਾਲ ਹਨ।
ਅੱਜ ਸਵੇਰੇ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਐੱਸ.ਸੀ.ਐੱਫ.ਪੀ. ਐਕਟ ਦੇ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਵਿਜੈ ਕੂਕਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - Deport ਹੋ ਕੇ ਆਏ ਪੰਜਾਬੀ ਨੇ ਬੰਨ੍ਹ ਕੇ ਕੁੱਟਿਆ ਟ੍ਰੈਵਲ ਏਜੰਟ, ਸਾਥੀਆਂ ਸਮੇਤ ਚਾੜ੍ਹਿਆ ਕੁਟਾਪਾ
ਇਸ ਤੋਂ ਪਹਿਲਾਂ ਲੁਧਿਆਣਾ ਪੁਲਸ ਵੱਲੋਂ ਇਕ ਕਾਰੋਬਾਰੀ ਤੋਂ 30 ਲੱਖ ਰੁਪਏ ਦੀ ਫ਼ਿਰੌਤੀ ਮੰਗਣ ਦੇ ਮਾਮਲੇ ਵਿਚ ਰਾਜੀਵ ਰਾਜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਰਾਜੀਵ ਰਾਜਾ ਨੂੰ ਵੀ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਖਾਸਮਖਾਸ ਮੰਨਿਆ ਜਾਂਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8