ਰਵਨੀਤ ਬਿੱਟੂ ਤੇ ਗੁਰਜੀਤ ਔਜਲਾ ਨੇ ਕਿਸਾਨਾਂ ਨੂੰ ਸਮਰਥਨ ਦਿੰਦਿਆਂ ਸੰਸਦ ’ਚ ਲਾਇਆ ਡੇਰਾ
Tuesday, Jul 27, 2021 - 10:43 PM (IST)
ਜਲੰਧਰ, ਨਵੀਂ ਦਿੱਲੀ- ਲੋਕ ਸਭਾ ਦੀ ਕਾਰਵਾਈ ਮੰਗਲਵਾਰ ਨੂੰ ਦਿਨ ਭਰ ਲਈ ਮੁਲਤਵੀ ਹੋਣ ਤੋਂ ਬਾਅਦ ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਵੱਲੋਂ ਸੰਸਦ ’ਚ ਡੇਰਾ ਲਾ ਲਿਆ ਗਿਆ। ਲੋਕ ਸਭਾ ਦੀ ਕਾਰਵਾਈ ਦੁਪਹਿਰ ਦੇ ਲੱਗਭਗ 4.35 ’ਤੇ ਮੁਲਤਵੀ ਹੋ ਗਈ, ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਇਹ ਦੋਵੇਂ ਸੰਸਦ ਮੈਂਬਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮੁੱਦੇ ਨੂੰ ਲੈ ਕੇ ਸਦਨ ਅੰਦਰ ਧਰਨੇ ’ਤੇ ਬੈਠ ਗਏ।
ਇਹ ਵੀ ਪੜ੍ਹੋ- ਭਾਜਪਾ ਪ੍ਰਧਾਨ ਨੇ 2 ਲੱਖ ਪਿੰਡਾਂ 'ਚ ਹੈਲਥ ਵਾਲੰਟੀਅਰ ਬਣਾਉਣ ਦੀ ਜ਼ਿੰਮੇਵਾਰੀ ਤਰੁਣ ਚੁੱਘ ਨੂੰ ਸੌਂਪੀ
ਸੰਸਦ ’ਚੋਂ ਰਵਨੀਤ ਬਿੱਟੂ ਅਤੇ ਗੁਰਜੀਤ ਔਜਲਾ ਵੱਲੋਂ ਇਕ ਵੀਡੀਓ ਵੀ ਸ਼ੇਅਰ ਕੀਤੀ ਗਈ, ਜਿਸ ’ਚ ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਜੋ ਇਹ ਧਰਨਾ ਲਗਾਇਆ ਗਿਆ ਹੈ, ਉਹ ਕਿਸਾਨਾਂ ਦੀ ਆਵਾਜ਼ ਤੇ ਰੋਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਸਰਕਾਰ ਸਾਡੀ ਗੱਲ ਨਹੀਂ ਮੰਨ ਲੈਂਦੀ, ਓਨਾ ਚਿਰ ਉਹ ਨਹੀਂ ਉੱਠਣਗੇ। ਪਾਰਲੀਮੈਂਟ ਇਕ ਮੰਦਿਰ ਦੇ ਸਮਾਨ ਹੁੰਦਾ ਹੈ, ਜਿਥੇ ਅਖੀਰਲੀ ਲਾਈਨ ’ਚ ਖੜ੍ਹੇ ਵਿਅਕਤੀ ਦੀ ਵੀ ਸੁਣੀ ਜਾਂਦੀ ਹੈ ਪਰ ਇਥੇ ਤਾਂ 25 ਲੱਖ ਲੋਕਾਂ ਦੇ ਚੁਣੇ ਪ੍ਰਤੀਨਿਧੀ ਦੀ ਵੀ ਨਹੀਂ ਸੁਣੀ ਜਾ ਰਹੀ।
ਇਹ ਵੀ ਪੜ੍ਹੋ- ਸੁੱਖੀ ਚਾਹਲ ਨੇ ਗੁਰਮੀਤ ਪਿੰਕੀ ਖ਼ਿਲਾਫ਼ 5 ਕਰੋੜ ਰੁਪਏ ਦੀ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ
ਸਦਨ ਅੰਦਰ ਬੈਠੇ ਪੰਜਾਬ ਕਾਂਗਰਸ ਦੇ ਮੈਂਬਰਾਂ ਵੱਲੋਂ ਲਗਾਤਾਰ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੈਗਾਸਸ ਅਤੇ ਖੇਤੀ ਕਾਨੂੰਨਾਂ ਸਮੇਤ ਕੁਝ ਹੋਰ ਮੁੱਦਿਆਂ ’ਤੇ ਪਿਛਲੇ ਕਈ ਦਿਨਾਂ ਤੋਂ ਸੰਸਦ ਦੇ ਦੋਵਾਂ ਸਦਨਾਂ ’ਚ ਬਹਿਸ ਹੋ ਰਹੀ ਹੈ। 19 ਜੁਲਾਈ ਤੋਂ ਮਾਨਸੂਨ ਸੈਸ਼ਨ ਸ਼ੁਰੂ ਹੋਇਆ ਹੈ ਪਰ ਅਜੇ ਤੱਕ ਦੋਵਾਂ ਸਦਨਾਂ ਦੀ ਕਾਰਵਾਈ ਤਕਰੀਬਨ ਬੰਦ ਹੀ ਰਹੀ ਹੈ।