ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Wednesday, Jul 08, 2026 - 03:47 PM (IST)

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ (ਸੋਨੂੰ)- ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਕੈਂਟ ਸਟੇਸ਼ਨ 'ਤੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਣ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਰੇਲਵੇ ਬੋਰਡ ਦੇ ਅਧਿਕਾਰੀਆਂ ਅਤੇ ਭਾਜਪਾ ਲੀਡਰਸ਼ਿਪ ਨੇ ਸਟੇਸ਼ਨ 'ਤੇ ਫੁੱਲਾਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਇਥੇ ਦੱਸ ਦੇਈਏ ਕਿ 98.89 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਕੈਂਟ ਸਟੇਸ਼ਨ ਦੀ ਉਸਾਰੀ ਇਸ ਸਮੇਂ ਅੰਤਿਮ ਛੋਹਾਂ 'ਤੇ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ

PunjabKesari

ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਰੇਲਵੇ ਉਦਘਾਟਨ ਦੀ ਤਿਆਰੀ ਕਰ ਰਿਹਾ ਹੈ, ਜੋਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ। ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਹਰ ਦੇਸ਼ ਐਵਾਰਡ ਦੇ ਕੇ ਸਨਮਾਨਤ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਲੀਡਰਸ਼ਿਪ ਕੁਝ ਦਿਨਾਂ ਲਈ ਇਥੇ ਰਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਅਤੇ ਪ੍ਰਸ਼ਾਸਨ 17 ਤਾਰੀਖ਼ ਤੱਕ ਪੰਜਾਬ ਲਈ ਤਿਆਰੀਆਂ ਕਰ ਰਹੇ ਹਨ। ਪ੍ਰਧਾਨ ਮੰਤਰੀ ਦੀ ਪੰਜਾਬ ਫੇਰ ਨੂੰ ਲੈ ਕੇ ਲੋਕਾਂ 'ਚ ਵੀ ਕਾਫ਼ੀ ਉਤਸ਼ਾਹ ਵਿਖਾਈ ਦੇ ਰਿਹਾ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਉਨ੍ਹਾਂ ਕਿਹਾ ਕਿ ਵੱਡੇ ਪ੍ਰੋਜੈਕਟਾਂ 'ਚ ਕਈ ਕਮੀਆਂ ਰਹਿ ਜਾਂਦੀਆਂ ਹਨ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਹਨ ਕਿ ਕਮੀਆਂ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 100 ਸਾਲਾਂ 'ਚ 1,500 ਰੇਲਵੇ ਸਟੇਸ਼ਨ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਅਜਿਹੇ ਵਿਚ ਕੈਂਟ ਰੇਲਵੇ ਸਟੇਸ਼ਨ ਨੂੰ ਵੀ 100 ਸਾਲ ਹੋ ਗਏ ਹਨ। 
ਰਵਨੀਤ ਬਿੱਟੂ ਨੇ ਕਿਹਾ ਕਿ 17 ਤਾਰੀਖ਼ ਤੱਕ ਪੂਰੇ ਹੋਣ ਵਾਲੇ ਸਾਰੇ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਬਿੱਟੂ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਜਲੰਧਰ ਦਾ ਦੌਰਾ ਕਰਨਗੇ ਅਤੇ ਸਟੇਸ਼ਨ ਦਾ ਉਦਘਾਟਨ ਕਰਨਗੇ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਤਾਰੀਖ਼ ਬਦਲ ਸਕਦੀ ਹੈ ਅਤੇ ਉਹ ਤਾਰੀਖ਼ ਨੂੰ ਲੈ ਕੇ ਕੋਈ ਟਿੱਪਣੀ ਨਹੀਂ ਕਰ ਸਕਦੇ।

PunjabKesari

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News