ਰਵਨੀਤ ਬਿੱਟੂ ’ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਪੰਜਾਬ ਪੁਲਸ ਨੂੰ ਵੀ ਦਿੱਤੀ ਨਸੀਹਤ
Sunday, Jan 03, 2021 - 09:08 PM (IST)
ਮੋਗਾ (ਵਿਪਨ ਓਕਾਰਾ) : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਕ ਵਾਰ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੀ ਸ਼ਲਾਘਾ ਕੀਤੀ ਹੈ। ਮੋਗਾ ਪਹੁੰਚੇ ਭਾਜਪਾ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਾਬਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀ ਆੜ ਵਿਚ ਕੁੱਝ ਲੋਕ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਲਾਸ਼ਾਂ ਦੇ ਢੇਰ ਦੀ ਗੱਲ ਕਰ ਰਹੇ ਹਨ ਪਰ ਉਹ ਪਹਿਲਾਂ ਇਹ ਦੱਸਣ ਕਿ 1984 ਦੇ ਦੰਗਿਆਂ ’ਚ ਕਤਲੇਆਮ ਕਰਵਾ ਕੇ ਕੀ ਕਾਂਗਰਸ ਦੀ ਅਜੇ ਪਿਆਸ ਨਹੀਂ ਬੁਝੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨ ਹਿਤੈਸ਼ੀ ਸਰਕਾਰ ਨਹੀਂ ਹੈ, ਉਹ ਆਪਣੇ ਚਾਰ ਦੀਆਂ ਨਾਕਾਮੀਆਂ ਲੁਕਾਉਣ ਲਈ ਕਿਸਾਨਾਂ ਦੀ ਆੜ ਵਿਚ ਲਾਭ ਲੈਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਵੱਡਾ ਬਿਆਨ, ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾਉਣ ਦਾ ਬਹਾਨਾ ਭਾਲ ਰਹੀ ਭਾਜਪਾ
ਉਨ੍ਹਾਂ ਮੀਡੀਆ ਰਾਹੀਂ ਪੰਜਾਬ ਪੁਲਸ ਨੂੰ ਨਸੀਹਤ ਦਿੱਤੀ ਕਿ ਭਾਜਪਾ ਵੀ ਉਨੀ ਹੀ ਹੱਕਦਾਰ ਹੈ, ਜਿੰਨੀਆਂ ਬਾਕੀ ਪਾਰਟੀਆਂ ਹਨ। ਪੰਜਾਬ ਪੁਲਸ ਭਾਜਪਾ ਦੀ ਜ਼ੁਬਾਨ ਨੂੰ ਬੰਦ ਨਹੀਂ ਕਰ ਸਕਦੀ ਹੈ। ਪੁਲਸ ’ਤੇ ਭਾਜਪਾ ਦਾ ਵੀ ਉਨਾ ਹੀ ਹੱਕ ਹੈ ਜਿੰਨਾ ਬਾਕੀ ਪਾਰਟੀਆਂ ਦਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਅਨੁਸਾਰ 500 ਮੀਟਰ ਦੀ ਦੂਰੀ ’ਤੇ ਧਰਨਾ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਹੈ ਪਰ ਡੀ. ਜੀ. ਪੀ. ਪੰਜਾਬ ਸੁੱਤੇ ਹੋਏ ਹਨ। ਇਸ ਲਈ ਉਨ੍ਹਾਂ ਨੂੰ ਨਜ਼ਰ ਨਹੀਂ ਆਉਂਦਾ ਕਿ ਕਿੰਨੇ ਲੰਬੇ ਸਮੇਂ ਤੋਂ ਕਿਸਾਨ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਬੈਠੇ ਹੋਏ ਹਨ ਅਤੇ ਮਾੜਾ ਬੋਲ ਰਹੇ ਹਨ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਝਟਕਾ, ਹੁਣ ਇਸ ਵੱਡੇ ਆਗੂ ਨੇ ਛੱਡੀ ਪਾਰਟੀ