ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ ਸਗੋਂ ਹਰ ਪੰਜਾਬੀ ਨਾਲ ਕੀਤਾ ਧੋਖਾ : ਰਾਜਾ ਵੜਿੰਗ
Thursday, Feb 05, 2026 - 11:29 AM (IST)
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਰਵਨੀਤ ਸਿੰਘ ਬਿੱਟੂ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਾਜਾ ਵੜਿੰਗ ਨੇ ਬਿੱਟੂ ‘ਤੇ ਸਿਰਫ਼ ਕਾਂਗਰਸ ਨਾਲ ਹੀ ਨਹੀਂ, ਸਗੋਂ ਪੂਰੇ ਪੰਜਾਬ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ
ਰਾਜਾ ਵੜਿੰਗ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਰਵਨੀਤ ਬਿੱਟੂ ਤੁਸੀਂ ਸਿਰਫ਼ ਕਾਂਗਰਸ ਪਾਰਟੀ ਦੇ ਗੱਦਾਰ ਨਹੀਂ ਹੋ, ਜਿਸਨੇ ਤੁਹਾਨੂੰ ਸਭ ਕੁਝ ਦਿੱਤਾ, ਤੁਸੀਂ ਇੱਕ ਅਜਿਹੀ ਪਾਰਟੀ 'ਚ ਸ਼ਾਮਲ ਹੋ ਕੇ ਹਰ ਪੰਜਾਬੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਜੋ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਦੀ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ
ਰਾਜਾ ਵੜਿੰਗ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਬਿੱਟੂ ਸੋਚਦੇ ਸੀ ਕਿ ਭਾਜਪਾ ਦੇ ਆਗੂ ਗੱਲ ਕਰਨ ਦੇ ਯੋਗ ਨਹੀਂ ਹਨ, ਅਤੇ ਹੁਣ ਉਹ ਤੁਹਾਡੇ ਮਾਲਕ ਬਣ ਗਏ ਹਨ? ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ #TraitorBittu ਹੈਸ਼ਟੈਗ ਦੀ ਵਰਤੋਂ ਕਰਦਿਆਂ ਕਿਹਾ ਕਿ "ਇਹ ਪੰਜਾਬ ਨਾਲ ਵਿਸ਼ਵਾਸਘਾਤ ਹੈ - ਇਹ ਗੱਦਾਰੀ ਹੈ!"।
ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
