ਰਵਨੀਤ ਬਿੱਟੂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Sunday, Feb 26, 2023 - 06:33 PM (IST)

ਰਵਨੀਤ ਬਿੱਟੂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ (ਰਾਜ) : ਲੁਧਿਆਣਾ ਦੇ ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਵਨੀਤ ਬਿੱਟੂ ਨੂੰ ਵਟਸਐੱਪ ’ਤੇ ਵਿਦੇਸ਼ੀ ਨੰਬਰ ਤੋਂ ਆਈ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਸਮਾਜ ਵਿਰੋਧੀ ਅਨਸਰਾਂ ਵਲੋਂ ਬਿੱਟੂ ਨੂੰ ਧਮਕੀ ਦਿੱਤੀ ਗਈ ਹੋਵੇ, ਇਸ ਤੋਂ ਪਹਿਲਾਂ ਵੀ ਕਈ ਵਾਰ ਉਨ੍ਹਾਂ ਨੂੰ ਅਜਿਹੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ, ਜਿਸ ਦੀ ਸ਼ਿਕਾਇਤ ਉਨ੍ਹਾਂ ਵਲੋਂ ਸਮੇਂ-ਸਮੇਂ ਪੁਲਸ ਨੂੰ ਕੀਤੀ ਜਾਂਦੀ ਰਹੀ ਹੈ। 

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਗੋਇੰਦਵਾਲ ਜੇਲ੍ਹ ’ਚ ਵੱਡੀ ਗੈਂਗਵਾਰ, ਲਾਰੈਂਸ ਗੈਂਗ ਦੇ 2 ਗੈਂਗਸਟਰਾਂ ਦਾ ਕਤਲ

ਮਿਲੀ ਜਾਣਕਾਰੀ ਮੁਤਾਬਕ ਫੋਨ ’ਤੇ ਧਮਕੀ ਦੇਣ ਵਾਲੇ ਮੁਲਜ਼ਮ ਨੇ ਆਪਣੇ ਆਪ ਨੂੰ ਅੰਮ੍ਰਿਤਪਾਲ ਸਿੰਘ ਦਾ ਸਾਥੀ ਦੱਸਿਆ ਹੈ। ਇਸ ਸੰਬੰਧੀ ਬਿੱਟੂ ਦੇ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਜ਼ੈੱਡ ਪਲੱਸ ਸੁਰੱਖਿਆ ਏਜੰਸੀ ਨੂੰ ਵੀ ਸੂਚਿਤ ਕਰ ਦਿੱਤਾ ਹੈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਕੋਲ ਸ਼ਿਕਾਇਤ ਪਹੁੰਚ ਚੁੱਕੀ ਹੈ ਅਤੇ ਪੁਲਸ ਵਲੋਂ ਨੰਬਰ ਟ੍ਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਿੱਟੂ ਦੇ ਪੀ. ਏ. ਨੇ ਦੱਸਿਆ ਇਹ ਕਾਲ +994408917750 ਨੰਬਰ ਤੋਂ ਆਈ ਹੈ। ਮੁਲਜ਼ਮ ਮੋਬਾਇਲ ਦੇ ਨਾਲ ਨਾਲ ਲੈਡਲਾਈਨ ਨੰਬਰ ’ਤੇ ਵੀ ਫੋਨ ਕਰਕੇ ਧਮਕੀ ਦੇ ਰਿਹਾ ਹੈ। 

ਇਹ ਵੀ ਪੜ੍ਹੋ : ਅਜਨਾਲਾ ਝੜਪ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਚੁੱਕਿਆ ਵੱਡਾ ਕਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News