ਰਵਨੀਤ ਬਿੱਟੂ ਨੇ CM ਮਾਨ ਨੂੰ ਬੱਚੀ ਦੇ ਜਨਮ ਦੀ ਦਿੱਤੀ ਵਧਾਈ

03/28/2024 4:18:46 PM

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅੱਜ ਧੀ ਨੂੰ ਜਨਮ ਦਿੱਤਾ ਹੈ, ਜਿਸ ਤੋਂ ਬਾਅਦ ਸਾਰੇ ਸਿਆਸੀ ਆਗੂਆਂ ਅਤੇ ਹੋਰਨਾਂ ਵਲੋਂ ਮੁੱਖ ਮੰਤਰੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਹਾਲ ਹੀ 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਰਵਨੀਤ ਬਿੱਟੂ ਵਲੋਂ ਵੀ ਮੁੱਖ ਮੰਤਰੀ ਨੂੰ ਵਧਾਈ ਦਿੱਤੀ ਗਈ ਹੈ। ਰਵਨੀਤ ਬਿੱਟੂ ਨੇ ਆਪਣੇ ਫੇਸਬੁੱਕ ਪੇਜ 'ਤੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ : CM ਮਾਨ ਦੇ ਘਰ ਅੱਜ ਗੂੰਜ ਸਕਦੀਆਂ ਨੇ ਕਿਲਕਾਰੀਆਂ, ਪਤਨੀ ਡਾ. ਗੁਰਪ੍ਰੀਤ ਕੌਰ ਹਸਪਤਾਲ 'ਚ ਦਾਖ਼ਲ

ਉਨ੍ਹਾਂ ਨੇ ਲਿਖਿਆ ਹੈ ਕਿ ਬੇਟੀ ਦੇ ਜਨਮ 'ਤੇ ਸ. ਭਗਵੰਤ ਮਾਨ, ਡਾ. ਗੁਰਪ੍ਰੀਤ ਕੌਰ, ਬੇਟੀ ਦੀ ਦਾਦੀ ਅਤੇ ਭੂਆ ਨੂੰ ਬਹੁਤ-ਬਹੁਤ ਮੁਬਾਰਕਾਂ। ਦੱਸ ਦੇਈਏ ਕਿ ਡਾ. ਗੁਰਪ੍ਰੀਤ ਕੌਰ ਨੂੰ ਬੀਤੇ ਰਾਤ ਹੀ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕੀਤੇ ਜਾਣ ਦੀਆਂ ਖ਼ਬਰਾਂ ਚੱਲ ਰਹੀਆਂ ਸਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੱਕ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਬੰਦ, ਜਾਰੀ ਹੋ ਗਏ ਸਖ਼ਤ ਹੁਕਮ

ਇਸ ਤੋਂ ਬਾਅਦ ਸਵੇਰੇ ਮੁੱਖ ਮੰਤਰੀ ਮਾਨ ਨੇ ਖ਼ੁਦ ਨਵਜੰਮੀ ਧੀ ਨੂੰ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕਰਦਿਆਂ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 

Babita

This news is Content Editor Babita