ਰਵਨੀਤ ਬਿੱਟੂ ਨੇ ਝੋਨੇ ਦੀ ਖ਼ਰੀਦ ਸਬੰਧੀ FCI ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਹੁਣ ਨਹੀਂ ਆਵੇਗੀ ਕੋਈ ਪਰੇਸ਼ਾਨੀ
Monday, Oct 28, 2024 - 04:50 AM (IST)
ਚੰਡੀਗੜ੍ਹ/ਜੈਤੋ (ਅੰਕੁਰ, ਪਰਾਸ਼ਰ)- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ’ਚ ਝੋਨੇ ਦੀ ਖ਼ਰੀਦ ਸਬੰਧੀ ਭਾਰਤੀ ਖ਼ੁਰਾਕ ਨਿਗਮ (ਐੱਫ.ਸੀ.ਆਈ.) ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਅਪ੍ਰੈਲ ਤੋਂ ਹੁਣ ਤੱਕ ਅਕਤੂਬਰ ਤੱਕ ਪੰਜਾਬ ਤੋਂ 95.16 ਲੱਖ ਮੀਟ੍ਰਿਕ ਟਨ ਝੋਨਾ ਤੇ ਕਣਕ 2,684 ਰੇਲਾਂ ਰਾਹੀਂ ਲਿਜਾਇਆ ਗਿਆ, ਜਿਸ ਨਾਲ ਸੂਬੇ ’ਚ ਵਾਧੂ ਸਟੋਰੇਜ ਸਮਰੱਥਾ ਖ਼ਾਲੀ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਸੂਬੇ ’ਚ 31 ਲੱਖ ਮੀਟ੍ਰਿਕ ਟਨ ਨਵੀਂ ਸਟੋਰੇਜ ਸਮਰੱਥਾ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿਚੋਂ 9 ਲੱਖ ਮੀਟ੍ਰਿਕ ਟਨ ਸਮਰੱਥਾ ਨੂੰ ਪਿਛਲੇ ਸਾਲ ਮਨਜ਼ੂਰ ਕੀਤਾ ਗਿਆ ਸੀ ਤੇ ਇਸ ਦੇ ਟੈਂਡਰ ਨੂੰ ਸੂਬਾ ਸਰਕਾਰ ਵੱਲੋਂ ਅੰਤਿਮ ਰੂਪ ਦਿੱਤਾ ਜਾਣਾ ਬਾਕੀ ਹੈ ਤੇ 22 ਲੱਖ ਮੀਟ੍ਰਿਕ ਟਨ ਸਮਰੱਥਾ ਨੂੰ ਪਿਛਲੇ ਹਫ਼ਤੇ ਮਨਜ਼ੂਰੀ ਦਿੱਤੀ ਗਈ ਸੀ।
ਉਨ੍ਹਾਂ ਕਿਹਾ ਕਿ ਚੌਲਾਂ ਦੀ ਨਿਰਵਿਘਨ ਖ਼ਰੀਦ ਲਈ ਐੱਫ.ਸੀ.ਆਈ. ਕੋਲ ਇਸ ਸਮੇਂ ਲਗਭਗ 15 ਲੱਖ ਮੀਟ੍ਰਿਕ ਟਨ ਖ਼ਾਲੀ ਜਗ੍ਹਾ ਹੈ ਤੇ ਦਸੰਬਰ 2024 ਤੱਕ ਕਰੀਬ 40 ਲੱਖ ਮੀਟਰਕ ਟਨ ਜਗ੍ਹਾ ਬਣਾਈ ਜਾਣੀ ਹੈ ਤੇ ਮਾਰਚ 2025 ਤੱਕ 90 ਲੱਖ ਮੀਟ੍ਰਿਕ ਟਨ ਜਗ੍ਹਾ ਬਣਾਈ ਜਾਵੇਗੀ।
ਇਹ ਵੀ ਪੜ੍ਹੋ- ਅਹੁਦਾ ਸਕਿਓਰਿਟੀ ਗਾਰਡ ਦਾ ਤੇ ਕੰਮ ਟੈਕਨੀਸ਼ੀਅਨ ਵਾਲੇ ! CTU ਨੂੰ ਨੌਜਵਾਨ ਨੇ ਇੰਝ ਲਾਇਆ 50 ਲੱਖ ਦਾ ਚੂਨਾ
ਉਨ੍ਹਾਂ ਕਿਹਾ ਕਿ ਪਹਿਲਾਂ ਝੋਨੇ ਅਤੇ ਕਣਕ ਲਈ ਸਟੋਰੇਜ ਦੀ ਅਲਾਟਮੈਂਟ ਵੱਖਰੇ ਤੌਰ ’ਤੇ ਕੀਤੀ ਜਾਂਦੀ ਸੀ ਪਰ ਇਸ ਵਾਰ ਕਣਕ ਦੀ ਥਾਂ ਝੋਨੇ ਨੂੰ ਸਟੋਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 44,000 ਕਰੋੜ ਰੁਪਏ ਘੱਟੋ-ਘੱਟ ਸਮਰਥਨ ਮੁੱਲ ਦੇ ਭੁਗਤਾਨ ਲਈ ਅਲਾਟ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਢੁਕਵਾਂ ਤੇ ਸਮੇਂ ਸਿਰ ਮਿਹਨਤਾਨਾ ਮਿਲ ਸਕੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੀਆਂ ਵਿੱਤੀ ਜ਼ਿੰਮੇਵਾਰੀਆਂ ਪੂਰੀਆਂ ਕਰ ਲਈਆਂ ਹਨ, ਹੁਣ ਇਹ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਖ਼ਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਇਹ ਫੰਡ ਕਿਸਾਨਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਵੇ।
ਇਹ ਵੀ ਪੜ੍ਹੋ- ਦਿੱਲੀ 'ਚ ਫਾਈਨਲ ਹੋਵੇਗੀ ਪੰਜਾਬ ਦੀਆਂ ਨਗਰ ਨਿਗਮ ਚੋਣਾਂ ਦੀ ਰਣਨੀਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e