ਸੈਂਟਰਲ ਜੇਲ੍ਹ ''ਚ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਰਾਜੀਵ ਰਾਜਾ ਨਾਲ ਕੀਤੀ ਮੁਲਾਕਾਤ
Wednesday, Feb 19, 2025 - 03:38 PM (IST)

ਲੁਧਿਆਣਾ (ਸਿਆਲ): ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ 3 ਵਜੇ ਦੇ ਕਰੀਬ ਪੂਰੀ ਸੁਰੱਖਿਆ ਦੇ ਨਾਲ ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਰਵਨੀਤ ਸਿੰਘ ਬਿੱਟੂ ਇੱਥੇ ਆਪਣੇ ਸਾਥੀ ਰਾਜੀਵ ਰਾਜਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ।
ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...
ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਰਵਨੀਤ ਬਿੱਟੂ ਦੇ ਸਾਥੀ ਰਾਜੀਵ ਰਾਜਾ 'ਤੇ ਮਾਮਲਾ ਦਰਜ ਕਰ ਕੇ ਜੇਲ੍ਹ ਭੇਜਿਆ ਗਿਆ ਸੀ। ਸੂਤਰ ਦੱਸਦੇ ਹਨ ਕਿ ਰਵਨੀਤ ਸਿੰਘ ਬਿੱਟੂ ਨੇ ਅੱਜ ਆਪਣੇ ਸਾਥੀ ਰਾਜੀਵ ਰਾਜਾ ਨਾਲ ਸੈਂਟਰਲ ਜੇਲ੍ਹ ਵਿਚ ਮੁਲਾਕਾਤ ਕੀਤੀ ਹੈ। ਫ਼ਿਲਹਾਲ ਜੇਲ੍ਹ ਦੇ ਅਧਿਕਾਰੀ ਇਸ ਬਾਰੇ ਕੋਈ ਪੁਸ਼ਟੀ ਨਹੀਂ ਕਰ ਰਹੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8