ਰਵਨੀਤ ਬਿੱਟੂ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਰਾਜਨੀਤਕ ਰਣਨੀਤੀ ''ਤੇ ਹੋਈ ਚਰਚਾ
Friday, May 16, 2025 - 10:59 AM (IST)

ਨਵੀਂ ਦਿੱਲੀ- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ 'ਚ ਉਨ੍ਹਾਂ ਦੇ ਘਰ ਪਹੁੰਚ ਕੇ ਮੁਲਾਕਾਤ ਕੀਤੀ ਅਤੇ ਭਾਰਤ-ਪਾਕਿਸਤਾਨ ਵਿਚਾਲੇ ਹੋਏ ਯੁੱਧ ਦੀ ਜਿੱਤ 'ਤੇ ਵਧਾਈ ਦਿੱਤੀ। ਇਸ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਖ਼ੁਦ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਸ਼੍ਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕਰ ਕੇ ਮਾਣ ਮਹਿਸੂਸ ਕਰ ਰਿਹਾ ਹਾਂ। ਕੇਂਦਰੀ ਮੰਤਰੀ ਬਿੱਟੂ ਨੇ ਪ੍ਰਧਾਨ ਮੰਤਰੀ ਨੂੰ 2 ਕਿਤਾਬਾਂ ਵੀ ਤੋਹਫ਼ੇ ਵਜੋਂ ਦਿੱਤੀਆਂ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਹਾ,''ਪ੍ਰਧਾਨ ਮੰਤਰੀ ਨਾਲ ਉਨ੍ਹਾਂ ਨਾਲ ਘਰ ਮੁਲਾਕਾਤ ਕਰ ਕੇ ਮਾਣ ਮਹਿਸੂਸ ਕਰ ਰਿਹਾ ਹਾਂ। ਪਾਕਿਸਤਾਨ 'ਤੇ ਭਾਰਤ ਦੀ ਹਾਲੀਆ ਜਿੱਤ 'ਤੇ ਆਪਣੀ ਖ਼ੁਸ਼ੀ ਸਾਂਝੀ ਕੀਤੀ ਅਤੇ ਕਠਿਨ ਸਥਿਤੀਆਂ ਨੂੰ ਸ਼ਾਲੀਨਤਾ ਅਤੇ ਦ੍ਰਿੜ ਸੰਕਲਪ ਨਾਲ ਸੰਭਾਲਣ 'ਚ ਉਨ੍ਹਾਂ ਦੀ ਅਗਵਾਈ ਦੀ ਸ਼ਲਾਘਾ ਕੀਤੀ। ਪੰਜਾਬ ਦੇ ਵਿਕਾਸ ਲਈ ਮੁੱਖ ਪਹਿਲੂਆਂ 'ਤੇ ਚਰਚਾ ਕੀਤੀ।'' ਬਿੱਟੂ ਨੇ ਕਿਹਾ,''ਪ੍ਰਧਾਨ ਮੰਤਰੀ ਨਾਲ ਪੰਜਾਬ ਦੇ ਵਿਕਾਸ ਅਤੇ ਉੱਨਤੀ ਲਈ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ।'' ਇਸ ਦੌਰਾਨ ਰਵਨੀਤ ਬਿੱਟੂ ਨੇ ਪੀ.ਐੱਮ. ਮੋਦੀ ਨੂੰ ਪੰਜਾਬ 'ਚ ਮੌਜੂਦਾ ਧਾਰਮਿਕ ਅਤੇ ਰਾਜਨੀਤਕ ਮਾਹੌਲ ਤੋਂ ਜਾਣੂ ਕਰਵਾਇਆ ਅਤੇ ਅੱਗੇ ਦੀ ਰਣਨੀਤੀ ਨੂੰ ਲੈ ਕੇ ਚਰਚਾ ਕੀਤੀ। ਬੈਠਕ ਦੌਰਾਨ ਬਿੱਟੂ ਨੇ ਪੀ.ਐੱਮ. ਮੋਦੀ ਨੂੰ 2 ਕਿਤਾਬਾਂ ਤੋਹਫ਼ੇ ਵਜੋਂ ਦਿੱਤੀਆਂ। ਜਿਸ 'ਚ ਸ੍ਰੀ ਗੁਰੂ ਨਾਨਕ ਬਲੈੱਸਡ ਟ੍ਰੇਲ ਅਤੇ ਦਿ ਗੋਲਡਨ ਟੈਂਪਲ ਸ਼ਾਮਲ ਹਨ। ਦੋਵੇਂ ਹੀ ਸਿੱਖ ਧਰਮ ਦੇ ਸਾਰ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਤੀਕ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e