''ਰਵਨੀਤ ਬਿੱਟੂ'' ਨੂੰ SC ਕਮਿਸ਼ਨ ਵੱਲੋਂ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
Wednesday, Jun 16, 2021 - 07:00 PM (IST)
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਰਵਨੀਤ ਬਿੱਟੂ ਨੂੰ 22 ਜੂਨ ਨੂੰ ਦਫ਼ਤਰ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਰਵਨੀਤ ਬਿੱਟੂ ਵੱਲੋਂ ਅਨੁਸੂਚਿਤ ਜਾਤੀਆਂ ਬਾਰੇ ਦਿੱਤੇ ਗਏ ਇਤਰਾਜ਼ਯੋਗ ਬਿਆਨ ਸਬੰਧੀ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਅਕਾਲੀ ਦਲ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਮੰਗੀ ਗਈ ਸੀ।
ਇਹ ਵੀ ਪੜ੍ਹੋ : ਮਾਂ ਵਰਗੀ ਭਰਜਾਈ ਨੂੰ ਬੇਹੋਸ਼ ਕਰਕੇ ਦਿਓਰ ਨੇ ਰਾਤ ਵੇਲੇ ਕੀਤਾ ਕਾਰਾ, ਹੈਰਾਨ ਰਹਿ ਗਿਆ ਪੂਰਾ ਪਰਿਵਾਰ
ਬੀਤੇ ਦਿਨ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ ਅਤੇ ਹੋਰਨਾਂ ਨੇ ਕਮਿਸ਼ਨ ਕੋਲ ਰਵਨੀਤ ਬਿੱਟੂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਣ SIT ਖ਼ੁਦ ਜਾ ਕੇ 'ਵੱਡੇ ਬਾਦਲ' ਤੋਂ ਕਰੇਗੀ ਪੁੱਛਗਿੱਛ, ਦਿੱਤੀ ਨਵੀਂ ਤਾਰੀਖ਼
ਅਕਾਲੀ ਆਗੂਆਂ ਦਾ ਕਹਿਣਾ ਸੀ ਕਿ ਕਾਂਗਰਸੀ ਆਗੂ ਵੱਲੋਂ ਦਲਿਤਾਂ ਦੇ ਖ਼ਿਲਾਫ਼ ਜਾਤੀਸੂਚਕ ਟਿੱਪਣੀਆਂ ਕਰਕੇ ਸੂਬੇ ਦੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਗਈ ਹੈ, ਜਿਸ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇ। ਇਸ ਤੋਂ ਬਾਅਦ ਕਮਿਸ਼ਨ ਵੱਲੋਂ ਉਕਤ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ