ਜ਼ਿਮਨੀ ਚੋਣਾਂ ਦੇ ਨਤੀਜਿਆਂ ਮਗਰੋਂ ਬੋਲੇ ਰਵਨੀਤ ਬਿੱਟੂ ; ''ਆਪਾਂ ਦੋਵੇਂ ਰੁੱਸ ਬੈਠੇ ਤਾਂ ਮਨਾਊ ਕੌਣ ਵੇ...''
Sunday, Nov 24, 2024 - 05:57 AM (IST)

ਚੰਡੀਗੜ੍ਹ (ਅੰਕੁਰ) : ਗਿੱਦੜਬਾਹਾ ’ਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਸਿੰਘ ਦੀ ਪਤਨੀ ਨੂੰ ਡੇਰਾ ਬਾਬਾ ਨਾਨਕ ਤੋਂ ਹਰਾਉਣਾ ਲਾਜ਼ਮੀ ਸੀ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕੀਤਾ। ਉਨ੍ਹਾਂ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੂੰ ਸਵਾਲ ਕੀਤਾ ਕਿ ਕੀ ਕਾਂਗਰਸ ਨੂੰ ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਤੋਂ ਕੋਈ ਚੰਗਾ ਵਰਕਰ ਨਹੀਂ ਲੱਭਿਆ ?
ਉਨ੍ਹਾਂ ਕਿਹਾ ਕਿ ਕਾਂਗਰਸ ’ਚ ਪਰਿਵਾਰਵਾਦ ਦਾ ਬੋਲਬਾਲਾ ਹੈ। ਇੱਥੋਂ ਦੇ ਸੀਨੀਅਰ ਆਗੂਆਂ ਨੂੰ ਆਪਣੇ ਪਰਿਵਾਰ ਤੋਂ ਇਲਾਵਾ ਕੁਝ ਨਹੀਂ ਦਿਸਦਾ। ਇਸੇ ਕਾਰਨ ਉਨ੍ਹਾਂ ਨੇ ਆਪਣੀਆਂ ਪਤਨੀਆਂ ਨੂੰ ਟਿਕਟਾਂ ਦਿਵਾਈਆਂ। ਆਪਣੇ ਆਪ ਨੂੰ ਵੱਡੇ ਨੇਤਾ ਕਹਾਉਣ ਵਾਲੇ ਅੱਜ ਆਪਣੀਆਂ ਪਤਨੀਆਂ ਨੂੰ ਵੀ ਜਿੱਤ ਨਹੀਂ ਦਿਵਾ ਸਕੇ।
ਇਹ ਵੀ ਪੜ੍ਹੋ- ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਮਗਰੋਂ CM ਮਾਨ ਨੇ ਜੇਤੂ ਉਮੀਦਵਾਰਾਂ ਨੂੰ ਦਿੱਤੀ ਵਧਾਈ
ਰਾਜਾ ਵੜਿੰਗ ਨੂੰ ਘੇਰਦਿਆਂ ਬਿੱਟੂ ਨੇ ਕਿਹਾ ਕਿ ਗਿੱਦੜਬਾਹਾ ਦੇ ਲੋਕਾਂ ਨੂੰ ਛੱਡ ਕੇ ਉਹ ਲੁਧਿਆਣਾ ਤੋਂ ਲੋਕ ਸਭਾ ਚੋਣਾਂ ਲੜੇ ਤੇ ਜਿੱਤੇ ਤੇ ਫਿਰ ਪਤਨੀ ਨੂੰ ਜਿਤਾਉਣ ਲਈ ਗਿੱਦੜਬਾਹਾ ਦੇ ਲੋਕਾਂ ਤੋਂ ਵੋਟਾਂ ਮੰਗਣ ਲੱਗੇ। ਆਉਣ ਵਾਲੇ ਦਿਨਾਂ ’ਚ ਨਗਰ ਨਿਗਮ ਦੀਆਂ ਚੋਣਾਂ ਹੋਣੀਆਂ ਹਨ, ਹੁਣ ਕਿਸ ਮੂੰਹ ਨਾਲ ਰਾਜਾ ਵੜਿੰਗ ਲੁਧਿਆਣੇ ਦੇ ਲੋਕਾਂ ਤੋਂ ਵੋਟਾਂ ਮੰਗਣਗੇ, ਜੋ ਉੱਥੇ ਦੇ ਲੋਕਾਂ ਨੂੰ ਮਿਲਦੇ ਹੀ ਨਹੀਂ।
ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਵੱਡੇ ਨੇਤਾਵਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ, ਜਿਹੜੇ ਆਪਣੀਆਂ ਪਤਨੀਆਂ ਨੂੰ ਵੀ ਨਹੀਂ ਜਿਤਾ ਸਕੇ। ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਬਰਨਾਲਾ ਤੋਂ ਕਾਂਗਰਸ ਨੇ ਚੰਗੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਟਿਕਟ ਦਿੱਤੀ। ਕਾਂਗਰਸ ਦਾ ਗ੍ਰਾਫ ਕਾਫ਼ੀ ਹੇਠਾਂ ਡਿੱਗਿਆ ਹੈ, ਉਸ ਦਾ ਅੰਦਾਜ਼ਾ ਤੁਸੀਂ ਜ਼ਿਮਨੀ ਚੋਣਾਂ ਤੋਂ ਲਾ ਸਕਦੇ ਹੋ, ਜਿੱਥੇ ਕਾਂਗਰਸ ਦੀਆਂ ਸੀਟਾਂ ਆਮ ਆਦਮੀ ਪਾਰਟੀ ਨੇ ਖੋਹ ਲਈਆਂ।
ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਲਈ 3 ਸੀਟਾਂ 'ਤੇ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ, ਪਤਨੀ ਅੰਮ੍ਰਿਤਾ ਵੜਿੰਗ ਵੀ ਹੋ ਗਏ ਭਾਵੁਕ
ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਨੇਤਾ ਆਪਸ ’ਚ ਹੀ ਉਲਝਦੇ ਰਹਿੰਦੇ ਹਨ। ਉਨ੍ਹਾਂ ਨੇ ਬਿਨਾਂ ਨਾਂ ਲਏ ਕਾਂਗਰਸ ਦੇ ਦੋ ਨੇਤਾਵਾਂ ਨੂੰ ਕਿਹਾ ਕਿ ਰਾਜਾ ਵੜਿੰਗ ਨੂੰ ਉਹ ਚੰਗਾ ਮਾਂਜਾ ਫੇਰ ਗਏ। ਉਨ੍ਹਾਂ ਨੇ ਕਾਂਗਰਸ ਦੇ ਚਾਰ ਵੱਡੇ ਨੇਤਾਵਾਂ ਨੂੰ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਨ੍ਹਾਂ ਸਾਰਿਆਂ ਨੂੰ ਸੰਨਿਆਸ ਲੈ ਲੈਣਾ ਚਾਹੀਦਾ ਹੈ। ਰਾਜਾ ਵੜਿੰਗ ਤੇ ਅੰਮ੍ਰਿਤਾ ਵੜਿੰਗ 'ਤੇ ਤੰਜ ਕਸਦਿਆਂ ਉਨ੍ਹਾਂ ਕਿਹਾ- ''ਆਪਾਂ ਦੋਵੇਂ ਰੁੱਸ ਬੈਠੇ ਤਾਂ ਮਨਾਊ ਕੌਣ ਵੇ..''।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਣ ਲੱਗੀਆਂ ਚੋਣਾਂ, ਜਾਰੀ ਹੋ ਗਿਆ ਨੋਟੀਫਿਕੇਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e