ਕੇਂਦਰੀ ਰਾਜ ਮੰਤਰੀ ਬਣਨ ਮਗਰੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ

Friday, Jun 14, 2024 - 11:48 AM (IST)

ਲੁਧਿਆਣਾ (ਵੈੱਬ ਡੈਸਕ): ਕੇਂਦਰੀ ਰਾਜ ਮੰਤਰੀ ਬਣਨ ਮਗਰੋਂ ਰਵਨੀਤ ਸਿੰਘ ਬਿੱਟੂ ਦਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਰਵਨੀਤ ਬਿੱਟੂ ਨੇ ਕਿਹਾ ਹੈ ਕਿ ਉਹ ਜਿਨ੍ਹਾਂ ਬੰਦੀ ਸਿੰਘਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਉਨ੍ਹਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਉਹ ਖ਼ੁਦ ਬੰਦੀ ਸਿੰਘਾਂ ਦੀ ਰਿਹਾਈ ਲਈ ਲੜਣਗੇ। 

ਇਹ ਖ਼ਬਰ ਵੀ ਪੜ੍ਹੋ - MP ਰਾਘਵ ਚੱਢਾ ਨੇ 'ਆਪ' ਦੇ ਨਵੇਂ ਚੁਣੇ ਗਏ ਤਿੰਨੋ ਲੋਕ ਸਭਾ ਮੈਂਬਰਾਂ ਨਾਲ ਕੀਤੀ ਮੁਲਾਕਾਤ, ਬਣਾਈ ਰਣਨੀਤੀ

ਕੇਂਦਰੀ ਰਾਜ ਮੰਤਰੀ ਬਣਨ ਮਗਰੋਂ ਇਕ ਇੰਟਰਵਿਊ ਦੌਰਾਨ ਬਿੱਟੂ ਨੇ ਬੰਦੀ ਸਿੰਘਾਂ ਬਾਰੇ ਇਹ ਬਿਆਨ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦਾ ਵੀ ਵਿਰੋਧ ਨਾ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਦੀ ਰਾਜੋਆਣਾ ਜਾਂ ਹੋਰ ਕਿਸੇ ਬੰਦੀ ਸਿੰਘ ਨੂੰ ਮੁਆਫ਼ ਕਰਨ ਜਾਂ ਛੱਡਣ ਦੀ ਯੋਜਨਾ ਹੈ ਤਾਂ ਉਹ ਇਸ ਦਾ ਵਿਰੋਧ ਨਹੀਂ ਕਰਨਗੇ। ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਇਸ ਲਈ ਆਪਣੇ ਪਰਿਵਾਰ ਨੂੰ ਵੀ ਮੰਨਾ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਟ੍ਰਾਂਸਫਾਰਮਰ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ ਬੱਸ, ਹੋਇਆ ਜ਼ੋਰਦਾਰ ਧਮਾਕਾ

ਰਵਨੀਤ ਬਿੱਟੂ ਨੇ ਕਿਹਾ ਕਿ ਹੁਣ ਅੱਗੇ ਵਧਣ ਦਾ ਸਮਾਂ ਹੈ। ਪੰਜਾਬ ਨੂੰ ਵੀ ਪਿਛਲੀਆਂ ਚੀਜ਼ਾਂ ਭੁੱਲ ਕੇ ਅੱਗੇ ਵਧਣਾ ਚਾਹੀਦਾ ਹੈ ਤੇ ਤਰੱਕੀ ਦੀ ਰਾਹ 'ਤੇ ਅੱਗੇ ਤੁਰਨਾ ਚਾਹੀਦਾ ਹੈ। ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪੰਜਾਬ ਦੀ ਸ਼ਾਂਤੀ ਲਈ ਕਿਸੇ ਕਿਸਮ ਦੀ ਵੀ ਕੁਰਬਾਨੀ ਦੇਣ ਲਈ ਤਿਆਰ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਵਨੀਤ ਬਿੱਟੂ ਕਈ ਵਾਰ ਬੰਦੀ ਸਿੰਘਾਂ ਦੀ ਰਿਹਾਈ ਦਾ ਖੁੱਲ੍ਹ ਕੇ ਵਿਰੋਧ ਕਰਦੇ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News