SYL ''ਤੇ ਰਵਨੀਤ ਬਿੱਟੂ ਨੇ CM ਮਾਨ ''ਤੇ ਵਿੰਨ੍ਹੇ ਨਿਸ਼ਾਨੇ, ਕੈਪਟਨ ਨੂੰ ਦੱਸਿਆ ''ਪਾਣੀਆਂ ਦਾ ਰਾਖਾ''
Saturday, Oct 15, 2022 - 05:03 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐੱਸ. ਵਾਈ. ਐੱਲ. ਨਹਿਰ ਬਾਰੇ ਹਰਿਆਣਾ ਸਰਕਾਰ ਨਾਲ ਕੀਤੀ ਮੀਟਿੰਗ 'ਤੇ ਕਿਹਾ ਹੈ ਕਿ ਮਾਨ ਨੂੰ ਮੁੱਦੇ ਬਾਰੇ ਪੂਰੀ ਤਿਆਰੀ ਕਰ ਕੇ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ 'ਤੇ ਸਿਰਫ਼ ਪੰਜਾਬ ਦਾ ਹੱਕ ਹੈ, ਇਸ ਲਈ ਇਹ ਕਹਿ ਕੇ ਬਚਣ ਦੀ ਲੋੜ ਨਹੀ ਹੈ ਕਿ ਸੂਬੇ ਵਿਚ ਪਾਣੀ ਦੀ ਘਾਟ ਹੈ। ਉਨ੍ਹਾਂ ਭਗਵੰਤ ਮਾਨ ਦੇ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਕੋਲ ਲਿਜਾਣ ਦੇ ਬਿਆਨ ਦੀ ਵੀ ਨਿਖੇਧੀ ਕੀਤੀ ਹੈ ਕਿ ਇਸ ਮੁੱਦੇ 'ਤੇ ਗੱਲਬਾਤ ਦੀ ਕੋਈ ਗੁੰਜਾਇਸ਼ ਨਹੀ ਹੈ। ਇਸ ਦੌਰਾਨ ਬਿੱਟੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ 'ਪਾਣੀਆਂ ਦਾ ਰਾਖਾ' ਕਹਿੰਦਿਆਂ ਆਖਿਆ ਕਿ ਜੇਕਰ ਉਹ ਸਟੈਂਡ ਨਾ ਲੈਂਦੇ ਤਾਂ ਹੁਣ ਤਕ ਪੰਜਾਬ ਦਾ ਪਾਣੀ ਹਰਿਆਣਾ ਕੋਲ ਜਾ ਰਿਹਾ ਹੁੰਦਾ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਇਸ ਮਸ਼ਹੂਰ ਮਾਲ ’ਚ ਜੀ. ਐੱਸ. ਟੀ. ਮਹਿਕਮੇ ਦੀ ਰੇਡ, ਕਈ ਦਸਤਾਵੇਜ਼ ਕੀਤੇ ਜ਼ਬਤ
ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਕਾਂਗਰਸੀ ਕੌਂਸਲਰ ਗਗਨਦੀਪ ਸਿੰਘ ਸੰਨੀ ਭੱਲਾ ਦੀ ਅਦਾਲਤ 'ਚ ਪੇਸ਼ੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸੂਬਾ ਸਰਕਾਰ 'ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ। ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਾਏ। ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਇਸ ਦੇ ਅਧਿਰੀ ਸਰਕਾਰ ਦੇ ਇਸ਼ਾਰੇ ’ਤੇ ਵਿਰੋਧੀਆਂ ਨੂੰ ਧਮਕੀਆਂ ਦੇ ਰਹੇ ਹਨ ਪਰ ਉਹ ਡਰਨ ਵਾਲੇ ਨਹੀਂ ਅਤੇ ਅਦਾਲਤ ਤੱਕ ਪਹੁੰਚ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਅਹਿਮ ਖ਼ਬਰ : ਬਹੁ-ਚਰਚਿਤ ਟੈਂਡਰ ਘਪਲੇ 'ਚ ਗ੍ਰਿਫ਼ਤਾਰ 'ਸੰਨੀ ਭੱਲਾ' ਨੂੰ ਵੱਡੀ ਰਾਹਤ
ਲੁਧਿਆਣਾ ਤੋਂ ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਮਾਨ ਸਰਕਾਰ 'ਤੇ ਵਿਜੀਲੈਂਸ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਲੁਧਿਆਣਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਕੌਂਸਲਰਾਂ ਨੂੰ ਚੋਣ ਲੜਣ ਤੋਂ ਰੋਕਣ ਲਈ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰੀ ਅਧਿਕਾਰੀ ਵੀ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਧਮਕੀਆਂ ਦੇ ਰਹੇ ਹਨ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਉਹ ਇਸ ਵਿਰੁੱਧ ਹਾਈ ਕੋਰਟ ਅਤੇ ਸੁਪਰੀਮ ਕੋਰਟ ਤਕ ਪਹੁੰਚ ਕਰਨਗੇ। ਦਰਅਸਲ, ਪਿਛਲੇ ਦਿਨੀਂ ਸੰਸਦ ਮੈਂਬਰ ਨੇ ਅਜਿਹਾ ਵੀਡੀਓ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਮੀਡੀਆ 'ਚ ਖਬਰਾਂ ਆਈਆਂ ਸਨ ਕਿ ਲੁਧਿਆਣਾ ਵਿਜੀਲੈਂਸ ਦੇ ਐੱਸਐੱਸਪੀ ਨੇ ਸੰਸਦ ਮੈਂਬਰ ਖਿਲਾਫ ਅਦਾਲਤ 'ਚ ਮਾਣਹਾਨੀ ਦਾ ਮਾਮਲਾ ਦਾਇਰ ਕਰਨ ਅਤੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ।