CM ਮਾਨ ਦੀ ਰਿਹਾਇਸ਼ 'ਤੇ ਪੁੱਜੇ ਰਵਨੀਤ ਬਿੱਟੂ, ਚੰਡੀਗੜ੍ਹ ਪੁਲਸ ਨਾਲ ਹੋਈ ਤਿੱਖੀ ਬਹਿਸ (ਵੀਡੀਓ)
Wednesday, Feb 19, 2025 - 01:52 PM (IST)

ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਆਪਣੇ ਸਾਥੀਆਂ ਖ਼ਿਲਾਫ਼ ਦਰਜ ਹੋਏ ਝੂਠੇ ਕੇਸਾਂ ਦਾ ਵਿਰੋਧ ਕਰਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਪੁੱਜੇ। ਹਾਲਾਂਕਿ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਹੋ ਸਕੀ। ਪੁਲਸ ਨੇ ਉਨ੍ਹਾਂ ਨੂੰ ਰਾਹ 'ਚ ਹੀ ਰੋਕ ਲਿਆ ਅਤੇ ਅੱਗੇ ਨਹੀਂ ਜਾਣ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਇਸ ਦੌਰਾਨ ਉਨ੍ਹਾਂ ਦੇ ਸੁਰੱਖਿਆ ਕਰਮੀਆਂ ਅਤੇ ਚੰਡੀਗੜ੍ਹ ਪੁਲਸ ਵਿਚਾਲੇ ਧੱਕਾਮੁੱਕੀ ਦੀ ਖ਼ਬਰ ਵੀ ਸਾਹਮਣੇ ਆਈ ਹੈ ਅਤੇ ਉਨ੍ਹਾਂ ਦੀ ਪੁਲਸ ਮੁਲਾਜ਼ਮਾਂ ਨਾਲ ਤਿੱਖੀ ਬਹਿਸ ਵੀ ਹੋਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਲਗਾਤਾਰ ਮੁੱਖ ਮੰਤਰੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਜ਼ਮੀਨਾਂ ਦੇ ਕੁਲੈਕਟਰ ਰੇਟਾਂ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਦੋਂ ਤੋਂ ਹੋਣਗੇ ਲਾਗੂ
ਰਵਨੀਤ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਰਿਹਾਇਸ਼ 'ਤੇ ਨਹੀਂ ਹਨ ਪਰ ਉਹ ਜਿੱਥੇ ਵੀ ਹੋਣਗੇ, ਉਹ ਉਨ੍ਹਾਂ ਨੂੰ ਜ਼ਰੂਰ ਮਿਲਣਗੇ। ਉਨ੍ਹਾਂ ਨੂੰ ਇਸ ਤਰੀਕੇ ਨਾਲ ਮੁੱਖ ਮੰਤਰੀ ਨਾਲ ਮਿਲਣ ਤੋਂ ਨਹੀਂ ਰੋਕਿਆ ਜਾ ਸਕਦਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8