MP ਰਵਨੀਤ ਬਿੱਟੂ ਦੇ ਰਿਸ਼ਤੇਦਾਰ ਭਿਆਨਕ ਕਾਰ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ

Thursday, Aug 31, 2023 - 04:28 PM (IST)

MP ਰਵਨੀਤ ਬਿੱਟੂ ਦੇ ਰਿਸ਼ਤੇਦਾਰ ਭਿਆਨਕ ਕਾਰ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ

ਸਮਰਾਲਾ (ਗਰਗ) : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਨਜ਼ਦੀਕੀ 2 ਰਿਸ਼ਤੇਦਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਉਕਤ ਦੋਵੇਂ ਲੋਕ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਬਰਸੀ ਸਮਾਗਮ 'ਚ ਸ਼ਿਰੱਕਤ ਕਰਕੇ ਅੱਜ ਚੰਡੀਗੜ੍ਹ ਤੋਂ ਪਰਤ ਰਹੇ ਸਨ ਕਿ ਉਨ੍ਹਾਂ ਦੀ ਫਾਰਚੂਨਰ ਗੱਡੀ ਦੀ ਭਿਆਨਕ ਟੱਕਰ ਹੋ ਗਈ। ਸਮਰਾਲਾ ਨੇੜੇ ਸਰਹਿੰਦ ਨਹਿਰ ਨੇੜੇ ਵਾਪਰੇ ਇਸ ਹਾਦਸੇ 'ਚ ਲੁਧਿਆਣਾ ਵਾਸੀ ਸੁਰਿੰਦਰ ਸਿੰਘ ਢਿੱਲੋਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪ੍ਰੇਮੀ ਜੋੜੇ ਦਾ ਮੂੰਹ ਕਾਲਾ ਕਰਨ ਵਾਲੇ 12 ਲੋਕਾਂ ਖ਼ਿਲਾਫ਼ FIR, ਇਕ ਮਿਸ ਕਾਲ ਤੋਂ ਸ਼ੁਰੂ ਹੋਈ ਸੀ ਕਹਾਣੀ

ਸੁਰਿੰਦਰ ਸਿੰਘ ਢਿੱਲੋਂ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਕਰੀਬੀ ਦੱਸਿਆ ਜਾਂਦਾ ਹੈ, ਜਦੋਂ ਕਿ ਗੱਡੀ 'ਚ ਸਵਾਰ ਇੱਕ ਹੋਰ ਵਿਅਕਤੀ ਜੱਗੀ ਬਰਾੜ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਦੋਹਾਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸੁਰਿੰਦਰ ਸਿੰਘ ਢਿੱਲੋਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਗੰਭੀਰ ਰੂਪ 'ਚ ਜ਼ਖਮੀ ਜੱਗੀ ਬਰਾੜ ਨੂੰ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਰੈਫ਼ਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਸਨਸਨੀਖੇਜ਼ ਖ਼ਬਰ : ਆਟੋ 'ਚੋਂ ਮਿਲੀ ਜਵਾਨ ਮੁੰਡੇ ਦੀ ਲਾਸ਼, ਔਰਤ ਨਾਲ ਸੀ ਰਿਲੇਸ਼ਨ 'ਚ

ਹਾਦਸੇ ਤੋਂ ਬਾਅਦ ਸਿਵਲ ਹਸਪਤਾਲ ਪਹੁੰਚੇ ਸਥਾਨਕ ਕਾਂਗਰਸੀ ਆਗੂਆਂ ਨੇ ਦੱਸਿਆ ਕਿ ਉਪਰੋਕਤ ਦੋਵੇਂ ਵਿਅਕਤੀ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਸਲਾਨਾ ਬਰਸੀ ਸਮਾਗਮ ਵਿੱਚ ਸ਼ਿਰੱਕਤ ਕਰਕੇ ਵਾਪਸ ਲੁਧਿਆਣਾ ਪਰਤ ਰਹੇ ਸਨ ਕਿ ਨੀਲੋਂ ਪੁਲ ਨੇੜੇ ਅਚਾਨਕ ਇਹ ਘਟਨਾ ਵਾਪਰ ਗਈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Babita

Content Editor

Related News