ਨਸ਼ਿਆਂ ਦੇ ਮੁੱਦੇ 'ਤੇ ਸਿੱਧੂ ਦੇ ਟਵੀਟ ਤੋਂ ਬਾਅਦ ਰਵਨੀਤ ਬਿੱਟੂ ਦੀ ਉਨ੍ਹਾਂ ਨੂੰ ਨਸੀਹਤ
Thursday, Nov 18, 2021 - 01:33 AM (IST)
ਚੰਡੀਗੜ੍ਹ- ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਨਸ਼ਿਆਂ ਦੇ ਮੁੱਦੇ 'ਤੇ ਟਵੀਟ ਕਰਨ ਤੋਂ ਬਾਅਦ ਰਵਨੀਤ ਬਿੱਟੂ ਸਿੱਧੂ ਨੂੰ ਨਸੀਹਤ ਦਿੰਦੇ ਹੋਏ ਨਜਰ ਆਏ ਹਨ।
ਦੱਸ ਦੇਈਏ ਕਿ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਵੱਲੋਂ 17 ਨਵੰਬਰ ਨੂੰ ਇਕ ਟਵੀਟ ਕੀਤਾ ਗਿਆ ਜਿਸ 'ਚ ਉਨ੍ਹਾਂ ਨਸ਼ਿਆਂ ਬਾਰੇ ਗੱਲ ਕਰਦਿਆਂ ਕਿਹਾ ਸੀ ਕਿ 2017 'ਚ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕਰ ਕੇ ਸੱਤਾ 'ਚ ਆਈ ਸੀ ਕਿ ਅਸੀਂ 4 ਹਫ਼ਤਿਆਂ 'ਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿਆਂਗੇ ਪਰ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੀਆਂ 2017 ਤੋਂ 2020 ਦੀਆਂ ਰਿਪੋਰਟਾਂ ਦੱਸਦੀਆਂ ਹਨ ਕਿ ਪਿੱਛਲੇ 4 ਸਾਲਾਂ ਤੋਂ ਪੰਜਾਬ ਨੇ ਲਗਾਤਾਰ (NDPS) ਅਪਰਾਧ ਦਰ 'ਚ ਚੋਟੀ ਦਾ ਸਥਾਨ ਬਰਕਰਾਰ ਰੱਖਿਆ ਹੈ।
ਇਹ ਵੀ ਪੜ੍ਹੋ- ਅਕਾਲੀ ਵਿਧਾਇਕ ਇਆਲੀ ਦੇ ਘਰ ’ਤੋਂ ਛਾਪੇਮਾਰੀ ਦੌਰਾਨ 2.5 ਕਰੋੜ ਨਕਦੀ ਤੇ ਪ੍ਰਾਪਰਟੀ ਦਸਤਾਵੇਜ਼ਾਂ ਸਣੇ ਹੋਰ ਸਮਾਨ ਜ਼ਬਤ
ਸਿੱਧੂ ਦੇ ਇਸ ਟਵੀਟ ਤੋਂ ਬਾਅਦ ਬਿੱਟੂ ਨੇ ਰੀਟਵੀਟ ਕਰਦਿਆਂ ਨਵਜੋਤ ਸਿੱਧੂ ਨੂੰ ਆਪਣੇ ਪੰਜਾਬ ਕਾਂਗਰਸ ਪ੍ਰਧਾਨ ਦੇ ਇਸ ਅਹੁਦੇ ਦੀ ਬਿਹਤਰ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਕਾਂਗਰਸ ਦੇ ਪ੍ਰਧਾਨ ਹੋ ਤੇ ਤਬਦੀਲੀ ਲਿਆਉਣ ਦੀ ਸਥਿਤੀ ਵਿੱਚ ਹੋ, ਤੁਹਾਨੂੰ ਟਵੀਟ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਬੈਠਣਾ ਚਾਹੀਦਾ ਹੈ ਅਤੇ ਪੰਜਾਬ ਦੇ ਇਨ੍ਹਾਂ ਮੁੱਦਿਆਂ 'ਤੇ ਕਾਰਵਾਈ ਕਰਨੀ ਚਾਹੀਦੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।