ਨਵਜੋਤ ਸਿੱਧੂ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਹਾਈਕਮਾਂਡ ਨੂੰ ਕੀਤੀ ਇਹ ਮੰਗ
Wednesday, Jan 17, 2024 - 06:08 PM (IST)
ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਕਾਂਗਰਸ ਵਿਚ ਕਲੇਸ਼ ਵੱਧਦਾ ਜਾ ਰਿਹਾ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਬਿੱਟੂ ਨੇ ਆਖਿਆ ਹੈ ਕਿ ਪਾਰਟੀ ਹਾਈਕਮਾਂਡ ਨੂੰ ਜਲਦੀ ਇਸ ਬਾਰੇ ਫੈਸਲਾ ਲੈਣ ਚਾਹੀਦਾ ਹੈ। ਲੁਧਿਆਣਾ ਵਿਖੇ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦਾ ਵੱਡਾ ਨੁਕਸਾਨ ਹੋਇਆ ਸੀ ਅਤੇ ਇਸ ਵਾਰ ਅਜਿਹਾ ਨਹੀਂ ਹੋਣ ਦਿੱਤਾ ਜਾ ਸਕਦਾ। ਪਾਰਟੀ ਵਰਕਰਾਂ ਦੀ ਵੀ ਇਹੀ ਰਾਏ ਹੈ ਕਿ ਇਸ ਮਾਮਲੇ ਵਿਚ ਜਲਦੀ ਤੋਂ ਜਲਦੀ ਕੋਈ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ। ਅਨੁਸ਼ਾਸਨਹੀਣਤਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਇਹ ਵੀ ਪੜ੍ਹੋ : ਮੁਕੇਰੀਆਂ ’ਚ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਐਲਾਨ
ਹਾਲਾਂਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਬਾਰੇ ਸੰਸਦ ਮੈਂਬਰ ਨੇ ਸਪੱਸ਼ਟ ਕੀਤਾ ਕਿ ਪਾਰਟੀ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜੇਗੀ। ‘ਇੰਡੀਆ’ ਦੇ ਬੈਨਰ ਹੇਠ ਚੰਡੀਗੜ੍ਹ ਅਤੇ ਦਿੱਲੀ ਵਿਚ ਉਨ੍ਹਾਂ ਦਾ ਆਮ ਆਦਮੀ ਪਾਰਟੀ ਨਾਲ ਸਮਝੌਤਾ ਹੋ ਸਕਦਾ ਹੈ ਪਰ ਪੰਜਾਬ ਵਿਚ ਅਜਿਹਾ ਸੰਭਵ ਨਹੀਂ ਹੈ। ਖਾਲਿਸਤਾਨ ਪੱਖੀ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਧਮਕੀ ਬਾਰੇ ਬਿੱਟੂ ਨੇ ਕਿਹਾ ਕਿ ਪੰਨੂ ਨੂੰ ਕੋਈ ਕੁਝ ਨਹੀਂ ਸਮਝਦਾ। ਹਿੰਮਤ ਹੈ ਤਾਂ ਪੰਜਾਬ ਆ ਕੇ ਦਿਖਾਵੇ।
ਇਹ ਵੀ ਪੜ੍ਹੋ : ਗੁਰਸਿਮਰਨ ਮੰਡ ਦਾ ਪੁਲਸ ਨਾਲ ਪੈ ਗਿਆ ਪੰਗਾ, ਕੱਪੜੇ ਉਤਾਰ ਕੇ ਸੜਕ ਵਿਚਕਾਰ ਪੈ ਗਏ ਲੰਮੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8