ਬੰਦੀ ਸਿੰਘਾਂ ਦੀ ਰਿਹਾਈ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਅੰਮ੍ਰਿਤਪਾਲ ਬਾਰੇ ਵੀ ਆਖੀ ਵੱਡੀ ਗੱਲ (ਵੀਡੀਓ)
Sunday, Jun 16, 2024 - 07:03 PM (IST)
ਲੁਧਿਆਣਾ (ਵੈੱਬ ਡੈਸਕ, ਗੁਪਤਾ) : ਕੇਂਦਰੀ ਰਾਜ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਅੱਜ ਪਹਿਲੀ ਵਾਰ ਰਵਨੀਤ ਸਿੰਘ ਬਿੱਟੂ ਲੁਧਿਆਣਾ ਪੁੱਜੇ, ਜਿੱਥੇ ਸਰਕਟ ਹਾਊਸ 'ਚ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਚ ਕਾਨੂੰਨੀ ਪ੍ਰਕਿਰਿਆ ਨੂੰ ਲੈ ਕੇ ਹੁਣ ਉਹ ਕੋਈ ਵਿਰੋਧ ਨਹੀਂ ਕਰਨਾ ਚਾਹੁੰਦੇ ਕਿਉਂਕਿ ਪੰਜਾਬ ਦੇ ਮਸਲੇ ਹੱਲ ਕਰਨ ਦੇ ਮਕਸਦ ਨਾਲ ਹੀ ਉਹ ਭਾਜਪਾ 'ਚ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : ਪੰਜਾਬੀਓ! ਅਜੇ ਪਿੱਛਾ ਨਹੀਂ ਛੱਡੇਗੀ ਭਿਆਨਕ ਗਰਮੀ, ਜ਼ਰੂਰੀ ਕੰਮ ਤੋਂ ਬਿਨਾਂ ਨਾ ਨਿਕਲੋ ਘਰੋਂ ਬਾਹਰ
ਪਾਰਟੀ ਨੇ ਉਨ੍ਹਾਂ ਨੂੰ ਵੱਡਾ ਅਹੁਦਾ ਦਿੱਤਾ ਹੈ ਅਤੇ ਉਹ ਨਹੀਂ ਚਾਹੁੰਦੇ ਕਿ ਪੰਜਾਬ ਅਤੇ ਕੇਂਦਰ ਵਿਚਕਾਰ ਦੂਰੀਆਂ ਪੈਦਾ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਮਸਲਿਆਂ ਨੂੰ ਇਕ-ਇਕ ਕਰਕੇ ਕੇਂਦਰ ਤੋਂ ਹੱਲ ਕਰਵਾਇਆ ਜਾਵੇਗਾ। ਜੇਕਰ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਕਰਦੀ ਹੈ ਤਾਂ ਉਹ ਕੋਈ ਵਿਰੋਧ ਨਹੀਂ ਕਰਨਗੇ। ਬਿੱਟੂ ਨੇ ਕਿਹਾ ਕਿ ਅੰਮ੍ਰਿਤਪਾਲ ਦੀ ਰਿਹਾਈ ਦੇ ਮਾਮਲੇ 'ਚ ਉਨ੍ਹਾਂ ਦੇ ਪਰਿਵਾਰ ਵਾਲੇ ਲਗਾਤਾਰ ਸਰਕਾਰ ਨੂੰ ਗੁਜ਼ਾਰਿਸ਼ ਕਰ ਰਹੇ ਹਨ। ਅਜਿਹੇ 'ਚ ਮੈਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਮਿਲਣਾ ਚਾਹੁੰਦਾ ਹਾਂ ਅਤੇ ਇਹ ਜਾਨਣਾ ਚਾਹੁੰਦਾ ਹਾਂ ਕਿ ਕੀ ਅੰਮ੍ਰਿਤਪਾਲ ਖ਼ੁਦ 'ਚ ਸੁਧਾਰ ਕਰਨਾ ਚਾਹੁੰਦਾ ਹੈ। ਅੰਮ੍ਰਿਤਪਾਲ 'ਤੇ ਐੱਨ. ਐੱਸ. ਏ. ਸੂਬੇ ਦੀ ਸਰਕਾਰ ਵਲੋਂ ਲਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ ਗਰਮੀ ਦੌਰਾਨ ਵੱਡੀ ਘਟਨਾ, ਚੱਲਦੀ ਕਾਰ ਨੂੰ ਲੱਗੀ ਅੱਗ, ਜਿਊਂਦਾ ਸੜਿਆ ਚਾਲਕ (ਵੀਡੀਓ)
ਸੂਬਾ ਸਰਕਾਰ ਨੇ ਉਸ ਦੀ ਕੈਦ ਨੂੰ ਵਧਾਉਣ ਦੀ ਮੰਗ ਕੀਤੀ ਹੈ। ਇਕ ਸਵਾਲ ਦੇ ਜਵਾਬ 'ਚ ਰਵਨੀਤ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਦਿੱਤੇ ਗਏ ਵਿਭਾਗਾਂ ਦੇ ਕੰਮਕਾਜ ਚਲਾਉਣ ਦੇ ਨਾਲ-ਨਾਲ ਪੰਜਾਬ 'ਚ ਪਾਰਟੀ ਦਾ ਵਿਸਥਾਰ ਕਰਨ ਲਈ ਵੀ ਉਹ ਜੀਅ-ਤੋੜ ਮਿਹਨਤ ਕਰਨਗੇ। ਬਿੱਟੂ ਨੇ ਤੰਜ ਕੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਮੀਦਵਾਰ ਲੁਧਿਆਣਾ 'ਚ ਆਪਣਾ ਬੂਥ ਵੀ ਹਾਰ ਗਿਆ, ਜਿਸ ਨਾਲ ਆਮ ਆਦਮੀ ਪਾਰਟੀ ਦੀ ਹਾਲਤ ਦਾ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਦੀਆਂ ਗੈਰ-ਜ਼ਰੂਰੀ ਗੱਲਾਂ ਦਾ ਜਵਾਬ ਦੇਣਾ ਜ਼ਰੂਰੀ ਨਹੀਂ ਸਮਝਦੇ। ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਲੁਧਿਆਣਾ ਰੇਲਵੇ ਸਟੇਸ਼ਨ ਦਾ ਕਰੋੜਾਂ ਰੁਪਏ ਦਾ ਪ੍ਰਾਜੈਕਟ ਚੱਲ ਰਿਹਾ ਹੈ, ਜਿਸ ਨੂੰਵਧੀਆ ਅਤੇ ਆਧੁਨਿਕ ਸੇਵਾਵਾਂ ਦੇ ਨਾਲ ਤਿਆਰ ਕੀਤਾ ਜਾ ਰਿਹਾ ਹੈ। ਉੁਨ੍ਹਾਂਕਿਹਾ ਕਿ ਵਰਲਡ ਕਲਾਸ ਤਰੀਕੇ ਨਾਲ ਲੁਧਿਆਣਾ ਰੇਲਵੇ ਸਟੇਸ਼ਨ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8