ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ

Thursday, Aug 13, 2026 - 04:43 PM (IST)

ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ

ਜਲੰਧਰ (ਵੈੱਬ ਡੈਸਕ)- ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਰਵਨੀਤ ਬਿੱਟੂ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਕੋਸ਼ਿਸ਼ ਨੂੰ "ਕਾਇਰਾਨਾ" ਕਰਾਰ ਦਿੰਦੇ ਕਿਹਾ ਕਿ ਇਹ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਇਕ ਸਿੱਧਾ ਖ਼ਤਰਾ ਹੈ।
ਰਵਨੀਤ ਬਿੱਟੂ ਨੇ ਟਵੀਟ ਕਰਦੇ ਕਿਹਾ ਕਿ ਸੁਖਬੀਰ ਬਾਦਲ ਜੀ 'ਤੇ ਕਾਇਰਤਾਪੂਰਨ ਹਮਲਾ ਬਹੁਤ ਨਿੰਦਣਯੋਗ ਹੈ ਅਤੇ ਪੰਜਾਬ ਦੀ ਸ਼ਾਂਤੀ ਤੇ ਸੁਰੱਖਿਆ ਲਈ ਸਿੱਧਾ ਖ਼ਤਰਾ ਹੈ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

PunjabKesari

ਰਵਨੀਤ ਬਿੱਟੂ ਨੇ ਕਿਹਾ ਕਿ ਸਾਡੇ ਪਵਿੱਤਰ ਧਾਰਮਿਕ ਅਸਥਾਨਾਂ 'ਚ ਹਿੰਸਾ ਅਤੇ ਡਰਾਉਣ-ਧਮਕਾਉਣ ਵਾਲੀਆਂ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਹਮਲੇ ਪਿੱਛੇ ਮੌਜੂਦ ਦੋਸ਼ੀਆਂ ਨੂੰ ਜਲਦ ਬੇਨਕਾਬ ਕਰਕੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਰੱਖਿਆ ਵਿੱਚ ਹੋਈ ਕੁਤਾਹੀ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਵੀ ਗੱਲ ਕਹੀ। ਰਵਨੀਤ ਬਿੱਟੂ ਨੇ ਸਿੱਖ ਧਰਮ ਦੇ ਸਿਧਾਂਤਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਿੱਖ ਧਰਮ ਸੇਵਾ, ਹਿੰਮਤ ਅਤੇ ਸ਼ਾਂਤੀ ਦਾ ਪ੍ਰਤੀਕ ਹੈ, ਹਿੰਸਾ ਦਾ ਨਹੀਂ। ਉਨ੍ਹਾਂ ਅਨੁਸਾਰ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।

ਇਹ ਵੀ ਪੜ੍ਹੋ: ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼

ਜ਼ਿਕਰਯੋਗ ਹੈ ਕਿ ਨਾਂਦੇੜ ਸਾਹਿਬ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ 'ਤੇ ਅੱਜ ਮਾਤਾ ਸਾਹਿਬ ਕੌਰ ਗੁਰਦੁਆਰਾ ਦੇ ਨਜ਼ਦੀਕ ਇਹ ਹਮਲਾ ਕੀਤਾ ਗਿਆ ਹੈ। ਹਮਲੇ ਪਿੱਛੋਂ ਸੁਖਬੀਰ ਸਿੰਘ ਬਾਦਲ ਨੂੰ ਉਥੋਂ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਹਰਸਿਮਰਤ ਕੌਰ ਬਾਦਲ ਸਣੇ ਪੂਰਾ ਪਰਿਵਾਰ ਸੁਖਬੀਰ ਬਾਦਲ ਦੇ ਨਾਲ ਮੌਜੂਦ ਸੀ। ਹਮਲੇ ਦੌਰਾਨ ਸੁਰੱਖਿਆ ਵਿਚ ਤਾਇਨਾਤ ਪੁਲਸ ਕਰਮੀ ਵੱਲੋਂ ਦਖ਼ਲ ਦੇਣ ਦੀ ਗੱਲ ਸਾਹਮਣੇ ਆਈ ਹੈ। ਇਸ ਘਟਨਾ ਵਿਚ ਇਕ ਪੁਲਸ ਕਰਮੀ ਦੇ ਗੰਭੀਰ ਜ਼ਖਮੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ। ਹਾਲਾਂਕਿ ਸੁਖਬੀਰ ਸਿੰਘ ਬਾਦਲ ਦੀ ਹਾਲਤ ਨੂੰ ਲੈ ਕੇ ਮੁੱਢਲੀ ਜਾਣਕਾਰੀ ਇਹ ਹੈ ਕਿ ਉਹ ਖ਼ਤਰੇ ਤੋਂ ਬਾਹਰ ਹਨ। ਹਮਲੇ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਾਲਾਂਕਿ ਹਸਪਤਾਲ ਵੱਲੋਂ ਉਨ੍ਹਾਂ ਦੀ ਸਿਹਤ ਸਬੰਧੀ ਵਿਸਥਾਰਤ ਮੈਡੀਕਲ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News