ਰਵਨੀਤ ਬਿੱਟੂ ਨੇ ਰਾਜਾ ਵੜਿੰਗ 'ਤੇ ਲਾਏ ਗੰਭੀਰ ਇਲਜ਼ਾਮ, ਬੋਲੇ-ਪੰਜਾਬ ਦੇ ਬੱਚਿਆਂ ਨਾਲ ਕੀਤੀ ਗੱਦਾਰੀ

Wednesday, Mar 25, 2026 - 01:12 PM (IST)

ਰਵਨੀਤ ਬਿੱਟੂ ਨੇ ਰਾਜਾ ਵੜਿੰਗ 'ਤੇ ਲਾਏ ਗੰਭੀਰ ਇਲਜ਼ਾਮ, ਬੋਲੇ-ਪੰਜਾਬ ਦੇ ਬੱਚਿਆਂ ਨਾਲ ਕੀਤੀ ਗੱਦਾਰੀ

ਚੰਡੀਗੜ੍ਹ : ਪੰਜਾਬ ਦੀ ਸਿਆਸਤ 'ਚ ਉਸ ਵੇਲੇ ਨਵੀਂ ਹਲਚਲ ਪੈਦਾ ਹੋ ਗਈ, ਜਦੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਸਖ਼ਤ ਸ਼ਬਦਾਂ ਦੀ ਵਰਤੋਂ ਕਰਦਿਆਂ ਉਨ੍ਹਾਂ 'ਤੇ ਗੰਭੀਰ ਇਲਜ਼ਾਮ ਲਗਾਏ। ਬਿੱਟੂ ਨੇ ਦਾਅਵਾ ਕੀਤਾ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅੱਜ ਪੂਰੀ ਤਰ੍ਹਾਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੱਠੂ ਬਣ ਕੇ ਰਹਿ ਗਏ ਹਨ।

ਇਹ ਵੀ ਪੜ੍ਹੋ : ਜਾਇਦਾਦ ਹੋਵੇਗੀ ਹੋਰ ਮਹਿੰਗੀ! ਅੱਜ ਐਲਾਨੇ ਜਾਣਗੇ ਨਵੇਂ ਕੁਲੈਕਟਰ ਰੇਟ, ਚੰਡੀਗੜ੍ਹ ਪ੍ਰਸ਼ਾਸਨ...

ਉਨ੍ਹਾਂ ਕਿਹਾ ਕਿ ਵੜਿੰਗ ਦੇ ਇਸ ਰਵੱਈਏ ਨੇ ਪੰਜਾਬ ਦੇ ਬੱਚਿਆਂ ਦੇ ਭਵਿੱਖ ਨਾਲ ਧੋਖਾ ਕੀਤਾ ਹੈ। ਮਾਮਲੇ ਦਾ ਖ਼ੁਲਾਸਾ ਕਰਦਿਆਂ ਬਿੱਟੂ ਨੇ ਦੱਸਿਆ ਕਿ ਜਿੱਥੇ ਪੰਜਾਬ ਦੇ ਬਾਕੀ ਸਾਰੇ ਸੰਸਦ ਮੈਂਬਰਾਂ ਨੇ ਇੱਕਜੁੱਟਤਾ ਦਿਖਾਉਂਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਇੱਕ ਰੰਧਾਵਾ ਖ਼ੁਦਕੁਸ਼ੀ ਮਾਮਲੇ 'ਤੇ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : LPG ਸੰਕਟ ਵਿਚਾਲੇ ਖ਼ਪਤਕਾਰਾਂ ਲਈ ਆਇਆ ਵੱਡਾ ਫ਼ੈਸਲਾ, ਚੰਡੀਗੜ੍ਹ ਪ੍ਰਸ਼ਾਸਨ ਨੇ ਚੁੱਕਿਆ ਸਖ਼ਤ ਕਦਮ

ਉੱਥੇ ਹੀ ਰਾਜਾ ਵੜਿੰਗ ਨੇ ਇਸ ਚਿੱਠੀ 'ਤੇ ਹਸਤਾਖ਼ਰ ਕਰਨ ਤੋਂ ਸਾਫ਼ ਮਨ੍ਹਾ ਕਰ ਦਿੱਤਾ। ਬਿੱਟੂ ਅਨੁਸਾਰ ਇਹ ਕਦਮ ਸਿੱਧੇ ਤੌਰ 'ਤੇ ਪੰਜਾਬ ਦੇ ਹਿੱਤਾਂ ਨਾਲ ਗੱਦਾਰੀ ਹੈ ਅਤੇ ਕਾਂਗਰਸ ਪ੍ਰਧਾਨ ਦੀ 'ਆਪ' ਲੀਡਰਸ਼ਿਪ ਨਾਲ ਮਿਲੀ-ਭੁਗਤ ਨੂੰ ਜੱਗ-ਜ਼ਾਹਿਰ ਕਰਦਾ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


 


author

Babita

Content Editor

Related News