ਰਾਜਾ ਵੜਿੰਗ ਦੀ ਵੱਡੀ ਕਾਰਵਾਈ, ਰਵਨੀਤ ਬਿੱਟੂ ਦੇ ਮਾਮਿਆਂ ਨੂੰ ਕਾਂਗਰਸ ’ਚੋਂ ਬਾਹਰ ਕੱਢਿਆ

Tuesday, Aug 06, 2024 - 06:17 PM (IST)

ਮਾਛੀਵਾੜਾ ਸਾਹਿਬ (ਟੱਕਰ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਰੀ ਹੁਕਮਾਂ ਅਨੁਸਾਰ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਮਾਮਾ ਤੇਜਿੰਦਰ ਸਿੰਘ ਕੂੰਨਰ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ ਲੁਧਿਆਣਾ, ਰਾਜਵੰਤ ਸਿੰਘ ਕੂੰਨਰ ਸਾਬਕਾ ਚੇਅਰਮੈਨ ਨੂੰ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਰਾਜਾ ਵੜਿੰਗ ਵਲੋਂ ਜਾਰੀ ਪੱਤਰ ਅਨੁਸਾਰ ਉਕਤ ਦੋਵਾਂ ਆਗੂਆਂ ਨੇ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਉਮੀਦਵਾਰ ਦੀ ਵਿਰੋਧਤਾ ਕਰਨ, ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਅਨੁਸਾਸ਼ਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਕਾਂਗਰਸ ’ਚੋਂ ਕੱਢਿਆ ਜਾਂਦਾ ਹੈ।

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਨੌਜਵਾਨ ਦੀ ਚੜ੍ਹਾਈ ਚੜ੍ਹਦਿਆਂ ਮੌਤ

PunjabKesari

ਜ਼ਿਕਰਯੋਗ ਹੈ ਕਿ ਕੇਂਦਰੀ ਰਵਨੀਤ ਸਿੰਘ ਬਿੱਟੂ ਜਿਨ੍ਹਾਂ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਚੋਣ ਲੜੀ ਸੀ ਅਤੇ ਬਿੱਟੂ ਦੇ ਮਾਮਾ ਰਾਜਵੰਤ ਸਿੰਘ ਕੂੰਨਰ ਤੇ ਤੇਜਿੰਦਰ ਸਿੰਘ ਕੂੰਨਰ ਜਿਨ੍ਹਾਂ ਨੇ ਲੁਧਿਆਣਾ ਵਿਖੇ ਆ ਕੇ ਆਪਣੇ ਭਾਣਜੇ ਦੇ ਹੱਕ ਵਿਚ ਚੋਣ ਕਮਾਨ ਸੰਭਾਲਦਿਆਂ ਕਾਂਗਰਸ ਦੀ ਵਿਰੋਧਤਾ ਕੀਤੀ ਸੀ ਜਿਸ ਕਾਰਨ ਉਨ੍ਹਾਂ ਨੂੰ ਹੁਣ ਪਾਰਟੀ ’ਚੋਂ ਕੱਢਿਆ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ਦੇ ਟਕਸਾਲੀ ਪਰਿਵਾਰ ਨਾਲ ਸਬੰਧਤ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਕੁਲਵਿੰਦਰ ਸਿੰਘ ਮਾਣੇਵਾਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਕਾਂਗਰਸ ਪਾਰਟੀ ’ਚੋਂ ਕੱਢੇ ਗਏ ਤਿੰਨੇ ਆਗੂ ਹਲਕਾ ਸਮਰਾਲਾ ਨਾਲ ਸਬੰਧ ਰੱਖਦੇ ਹਨ ਅਤੇ ਇਨ੍ਹਾਂ ਨੂੰ ਪਾਰਟੀ ’ਚੋਂ ਕੱਢਣਾ ਹਲਕੇ ’ਚ ਕਿਸੇ ਵੱਡੇ ਸਿਆਸੀ ਧਮਾਕੇ ਤੋਂ ਘੱਟ ਨਹੀਂ ਦੇਖਿਆ ਜਾ ਸਕਦਾ।

ਇਹ ਵੀ ਪੜ੍ਹੋ : ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਇਸ ਦਿਨ ਪੈ ਸਕਦੈ ਭਾਰੀ ਮੀਂਹ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News