ਰਾਜ ਸਭਾ ’ਚ ਨਾਮਜ਼ਦਗੀਆਂ ਨੂੰ ਲੈ ਕੇ ਰਵਨੀਤ ਬਿੱਟੂ ਦਾ ਕੇਜਰੀਵਾਲ ’ਤੇ ਤਿੱਖਾ ਨਿਸ਼ਾਨਾ

03/21/2022 10:49:09 PM

ਚੰਡੀਗੜ੍ਹ (ਬਿਊਰੋ)-ਰਾਜ ਸਭਾ ਚੋਣਾਂ ਲਈ ਪੰਜਾਬ ’ਚੋਂ ਆਮ ਆਦਮੀ ਪਾਰਟੀ (ਆਪ) ਵੱਲੋਂ ਭਰੀਆਂ 5 ਨਾਮਜ਼ਦਗੀਆਂ ਨੂੰ ਲੈ ਕੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਨਿਸ਼ਾਨਾ ਲਾਇਆ ਹੈ। ਸੰਸਦ ਮੈਂਬਰ ਬਿੱਟੂ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਲਿਖਿਆ ਕਿ ਲੋਕਾਂ ਦੀ ਰਾਏ ਲੈਣ ਲਈ ਹੈਲਪਲਾਈਨ ਸਿਰਫ ਚੋਣਾਂ ਤੋਂ ਪਹਿਲਾਂ ਹੀ ਖੁੱਲ੍ਹੀ ਸੀ ਤੇ ਚੋਣਾਂ ਤੋਂ ਬਾਅਦ ਦਿੱਲੀ ਦੇ ਤਾਨਾਸ਼ਾਹ ਨੇ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਦਿਆਂ ਆਪਣੇ ਹਿੱਤਾਂ ਲਈ 5 ਮੈਂਬਰ ਰਾਜ ਸਭਾ ਲਈ ਨਾਮਜ਼ਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਵਿਧਾਇਕ ਵੀ ਇਨ੍ਹਾਂ ਦੇ 5 ਚਿਹਰਿਆਂ ਤੋਂ ਹੈਰਾਨ ਹਨ।

ਇਹ ਵੀ ਪੜ੍ਹੋ : ਰਾਜ ਸਭਾ ਲਈ ਬਾਹਰਲੇ ਵਿਅਕਤੀ ਨਾਮਜ਼ਦ ਕਰ ‘ਆਪ’ ਨੇ ਪੰਜਾਬ ਤੇ ਪੰਜਾਬੀਅਤ ਨੂੰ ਮਾਰੀ ਵੱਡੀ ਸੱਟ : ਅਕਾਲੀ ਦਲ

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ-ਕਈ ਵਾਰ ਝੂਠਾ ਪ੍ਰਚਾਰ ਲੋਕਾਂ ’ਤੇ ਕਰ ਜਾਂਦੈ ਅਸਰ

ਇਨ੍ਹਾਂ ਨਾਮਜ਼ਦਗੀਆਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ ਕਿ ਇਸ ਨੇ ਬਾਹਰਲੇ ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਜ਼ਿਕਰਯੋਗ ਹੈ ਕਿ 31 ਮਾਰਚ ਨੂੰ ਰਾਜ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਤੋਂ ਰਾਜ ਸਭਾ ਲਈ ਆਮ ਆਦਮੀ ਪਾਰਟੀ ਨੇ 5 ਉਮੀਦਵਾਰਾਂ ਦਾ ਐਲਾਨ ਅੱਜ ਕਰ ਦਿੱਤਾ। ਇਨ੍ਹਾਂ ’ਚ ਜਲੰਧਰ ਦੇ ਰਹਿਣ ਵਾਲੇ ਕ੍ਰਿਕਟਰ ਹਰਭਜਨ ਸਿੰਘ, ਫਗਵਾੜਾ ਸਥਿਤ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਅਸ਼ੋਕ ਮਿੱਤਲ, ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਲੁਧਿਆਣਾ ਤੋਂ ਇੰਡਸਟ੍ਰੀਲਿਸਟ ਸੰਜੀਵ ਅਰੋੜਾ ਅਤੇ ਦਿੱਲੀ ਆਈ. ਆਈ. ਟੀ. ਦੇ ਪ੍ਰੋਫ਼ੈਸਰ ਡਾ. ਸੰਦੀਪ ਪਾਠਕ ਦਾ ਨਾਂ ਸ਼ਾਮਲ ਹੈ।  

Manoj

This news is Content Editor Manoj