ਲੁਧਿਆਣਾ 'ਚ ਪੰਜਾਬ ਭਾਜਪਾ ਦੀ ਮੀਟਿੰਗ ਜਾਰੀ, ਰਵਨੀਤ ਬਿੱਟੂ ਨੇ ਮੀਡੀਆ ਅੱਗੇ ਕਹੀਆਂ ਆਹ ਗੱਲਾਂ (ਵੀਡੀਓ)

Friday, Jul 12, 2024 - 04:25 PM (IST)

ਲੁਧਿਆਣਾ 'ਚ ਪੰਜਾਬ ਭਾਜਪਾ ਦੀ ਮੀਟਿੰਗ ਜਾਰੀ, ਰਵਨੀਤ ਬਿੱਟੂ ਨੇ ਮੀਡੀਆ ਅੱਗੇ ਕਹੀਆਂ ਆਹ ਗੱਲਾਂ (ਵੀਡੀਓ)

ਲੁਧਿਆਣਾ : ਪੰਜਾਬ ਭਾਜਪਾ ਵਲੋਂ ਅੱਜ ਲੁਧਿਆਣਾ ਵਿਖੇ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ 'ਚ ਕੌਮੀ ਅਤੇ ਸੂਬਾ ਪੱਧਰ ਦੇ ਆਗੂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਤਰੁਣ ਚੁੱਘ, ਪਰਮਿੰਦਰ ਬਰਾੜ ਅਤੇ ਭਾਜਪਾ ਦੇ ਹੋਰ ਵੀ ਆਗੂ ਮੌਜੂਦ ਹਨ।

ਇਹ ਵੀ ਪੜ੍ਹੋ : ਸਪਾ ਸੈਂਟਰਾਂ ਨੂੰ ਚਲਾਉਣ ਵਾਲੇ ਮਾਲਕ ਹੋ ਜਾਣ ਸਾਵਧਾਨ! ਜਾਰੀ ਹੋ ਗਏ ਸਖ਼ਤ ਹੁਕਮ

ਮੀਟਿੰਗ ਦੀ ਅਗਵਾਈ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਕੀਤੀ ਜਾ ਰਹੀ ਹੈ। ਮੀਟਿੰਗ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਭਾਜਪਾ ਦੀਆਂ ਦੇਸ਼ ਦੇ ਸਾਰੇ ਸੂਬਿਆਂ 'ਚ ਕਾਰਜਕਾਰੀ ਬੈਠਕਾਂ ਚੱਲ ਰਹੀਆਂ ਹਨ। ਇਸ ਦੇ ਤਹਿਤ ਹੀ ਅੱਜ ਇੱਥੇ ਬੈਠਕ ਰੱਖੀ ਗਈ, ਜਿਸ 'ਚ ਪੰਜਾਬ ਦੀ ਭਾਜਪਾ ਇਕਾਈ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ : ਸਕੂਲ ਵੈਨ 'ਚ ਪਿਸਤੌਲ ਨਾਲ ਬੱਚਿਆਂ ਨੂੰ ਡਰਾਉਣ ਵਾਲੀ ਔਰਤ 'ਤੇ FIR ਦਰਜ, ਜਾਣੋ ਪੂਰਾ ਮਾਮਲਾ

ਇਸ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਅੱਗੇ ਮੈਂਬਰਸ਼ਿਪ ਕਿਵੇਂ ਹੋਣੀ ਹੈ, ਪਾਰਟੀ ਨੂੰ ਕਿਵੇਂ ਮਜ਼ਬੂਤ ਕੀਤਾ ਜਾ ਸਕਦਾ ਹੈ, ਇਹ ਸਭ ਗੱਲਾਂ ਮੀਟਿੰਗ 'ਚ ਰੱਖੀਆਂ ਜਾਣਗੀਆਂ। ਇਸ ਦੌਰਾਨ ਰਵਨੀਤ ਬਿੱਟੂ ਨੇ ਪੰਜਾਬ ਦੇ ਵਿਗੜਦੇ ਹਾਲਾਤ ਨੂੰ ਲੈ ਕੇ ਡੂੰਘੀ ਚਿੰਤਾ ਵੀ ਪ੍ਰਗਟ ਕੀਤੀ। ਮੀਟਿੰਗ 'ਚ ਪੁੱਜੇ ਪਰਨੀਤ ਕੌਰ ਨੇ ਕਿਹਾ ਕਿ ਮੀਟਿੰਗ ਦੌਰਾਨ ਬਹੁਤ ਵਧੀਆ ਲੱਗ ਰਿਹਾ ਹੈ ਅਤੇ ਇਸ ਨਾਲ ਪਾਕਟੀ ਦੇ ਕੈਡਰ ਨੂੰ ਕਾਫ਼ੀ ਉਤਸ਼ਾਹ ਮਿਲੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News