ਰਾਜਪਾਲ ਦੇ ਸੰਬੋਧਨ ਦੌਰਾਨ 'ਆਪ' ਵਲੋਂ ਪ੍ਰੈੱਸ ਕਾਨਫਰੰਸ ਕਰਨ ਦੀ ਰਵਨੀਤ ਬਿੱਟੂ ਵਲੋਂ ਨਿਖ਼ੇਧੀ

Friday, Mar 06, 2026 - 05:57 PM (IST)

ਰਾਜਪਾਲ ਦੇ ਸੰਬੋਧਨ ਦੌਰਾਨ 'ਆਪ' ਵਲੋਂ ਪ੍ਰੈੱਸ ਕਾਨਫਰੰਸ ਕਰਨ ਦੀ ਰਵਨੀਤ ਬਿੱਟੂ ਵਲੋਂ ਨਿਖ਼ੇਧੀ

ਚੰਡੀਗੜ੍ਹ (ਅੰਕੁਰ ਤਾਂਗੜੀ) : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਹੈ ਕਿ ਰਾਜਪਾਲ ਦੇ ਸੰਬੋਧਨ ਦੌਰਾਨ ਪੰਜਾਬ ਵਿਧਾਨ ਸਭਾ ਤੋਂ ਬਾਹਰ ਪ੍ਰੈੱਸ ਕਾਨਫਰੰਸ ਕਰਨਾ ਸੰਵਿਧਾਨਕ ਮਰਿਆਦਾ ਦੀ ਪੂਰੀ ਤਰ੍ਹਾਂ ਅਣਦੇਖੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਸਰਕਾਰ ਨੂੰ ਘੱਟੋ-ਘੱਟ ਇੰਨਾ ਸ਼ਿਸ਼ਟਾਚਾਰ ਤਾਂ ਦਿਖਾਉਣਾ ਚਾਹੀਦਾ ਹੈ ਕਿ ਉਹ ਵਿਧਾਨ ਸਭਾ ਅੰਦਰ ਰਾਜਪਾਲ ਦੇ ਸੰਬੋਧਨ 'ਚ ਮੌਜੂਦ ਰਹਿਣ।

ਇਹ ਵੀ ਪੜ੍ਹੋ : ਇਨ੍ਹਾਂ ਲੈਕਚਰਾਰਾਂ ਦੀਆਂ ਤਰੱਕੀਆਂ 'ਤੇ ਲਟਕੀ ਤਲਵਾਰ! ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ

ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ‘ਤੇ ਜਾਰੀ ਆਪਣੇ ਬਿਆਨ 'ਚ ਕਿਹਾ ਕਿ ਰਾਜਪਾਲ ਦੇ ਸੰਬੋਧਨ ਦੌਰਾਨ ਸਰਕਾਰ ਦੇ ਪ੍ਰਤੀਨਿਧੀਆਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰੈੱਸ ਕਾਨਫਰੰਸਾਂ ਕਰਨਾ ਲੋਕਤੰਤਰੀ ਮਰਿਆਦਾ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਹ ਵਿਵਹਾਰ ਦਿਖਾਉਂਦਾ ਹੈ ਕਿ ਸਰਕਾਰ ਸੰਵਿਧਾਨਕ ਸੰਸਥਾਵਾਂ ਦੀ ਮਰਿਆਦਾ ਨੂੰ ਕਿੰਨਾ ਮਹੱਤਵ ਦਿੰਦੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਰਾਜਪਾਲ ਦਾ ਸੰਬੋਧਨ ਵਿਧਾਨ ਸਭਾ ਦੇ ਸੈਸ਼ਨ ਦਾ ਇੱਕ ਮਹੱਤਵਪੂਰਨ ਹਿੱਸਾ ਹੁੰਦਾ ਹੈ ਅਤੇ ਇਹ ਸਰਕਾਰ ਦੀਆਂ ਨੀਤੀਆਂ, ਯੋਜਨਾਵਾਂ ਅਤੇ ਭਵਿੱਖੀ ਦਿਸ਼ਾ ਬਾਰੇ ਜਾਣਕਾਰੀ ਦੇਣ ਲਈ ਹੁੰਦਾ ਹੈ। ਉਨ੍ਹਾਂ ਸਵਾਲ ਚੁੱਕਦੇ ਹੋਏ ਕਿਹਾ ਕਿ ਜੇਕਰ ਸਰਕਾਰ ਖ਼ੁਦ ਹੀ ਰਾਜਪਾਲ ਦੇ ਸੰਬੋਧਨ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ ਤਾਂ ਕੀ ਇਹ ਸਿਰਫ ਇਕ ਰਸਮੀ ਕਾਰਵਾਈ ਬਣ ਕੇ ਰਹਿ ਗਿਆ ਹੈ?

ਇਹ ਵੀ ਪੜ੍ਹੋ : 'ਪੰਜਾਬ 'ਚ 35 ਲੱਖ ਪੈਨਸ਼ਨ ਧਾਰਕਾਂ ਦੀ ਰੁਕੀ ਪੈਨਸ਼ਨ!' ਪਰਗਟ ਸਿੰਘ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ

ਬਿੱਟੂ ਨੇ ਕਿਹਾ ਕਿ ਲੋਕਤੰਤਰੀ ਸੰਸਥਾਵਾਂ ਦਾ ਆਦਰ ਸਭ ਤੋਂ ਪਹਿਲਾਂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਪ੍ਰਣਾਲੀ 'ਚ ਰਾਜਪਾਲ ਦਾ ਸੰਬੋਧਨ ਬਹੁਤ ਮਹੱਤਵ ਰੱਖਦਾ ਹੈ ਅਤੇ ਇਸ ਮੌਕੇ ‘ਤੇ ਸਰਕਾਰ ਵੱਲੋਂ ਵਿਧਾਨ ਸਭਾ 'ਚ ਹਾਜ਼ਰੀ ਲਗਾਉਣਾ ਅਤੇ ਉਸਨੂੰ ਗੰਭੀਰਤਾ ਨਾਲ ਸੁਣਨਾ ਸੰਸਦੀ ਪਰੰਪਰਾਵਾਂ ਦਾ ਹਿੱਸਾ ਹੈ। ਪਰ ਜੇਕਰ ਸਰਕਾਰ ਦੇ ਪ੍ਰਤੀਨਿਧੀ ਉਸੇ ਸਮੇਂ ਬਾਹਰ ਮੀਡੀਆ ਦੇ ਸਾਹਮਣੇ ਪ੍ਰੈੱਸ ਕਾਨਫਰੰਸ ਕਰਦੇ ਹਨ ਤਾਂ ਇਹ ਗੱਲ ਸਵਾਲ ਖੜ੍ਹੇ ਕਰਦੀ ਹੈ ਕਿ ਕੀ ਸਰਕਾਰ ਨੂੰ ਸੰਵਿਧਾਨਕ ਸੰਸਥਾਵਾਂ ਦੀ ਮਰਿਆਦਾ ਦਾ ਅਹਿਸਾਸ ਹੈ ਜਾਂ ਨਹੀਂ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 


author

Babita

Content Editor

Related News