ਕੀ ਰਵਨੀਤ ਬਿੱਟੂ ਨੇ ਅਮਿਤ ਸ਼ਾਹ ਦੇ ਕਹਿਣ 'ਤੇ CM ਮਾਨ ਦੀ ਦੋਸਤੀ ਭੁੱਲ ਕੇਜਰੀਵਾਲ-ਰਾਘਵ 'ਤੇ ਵਿੰਨ੍ਹਿਆ ਸੀ ਨਿਸ਼ਾਨਾ

03/27/2024 6:28:26 PM

ਲੁਧਿਆਣਾ (ਹਿਤੇਸ਼) - ਕੁਝ ਦਿਨਾਂ ਬਾਅਦ ਪੰਜਾਬ ਵਿਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਤੋਂ ਠੀਕ ਪਹਿਲਾਂ ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ, ਜਿਸ ਦੌਰਾਨ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਆਪਣੇ 10 ਸਾਲ ਪੁਰਾਣੇ ਨਿੱਜੀ ਸਬੰਧਾਂ ਦਾ ਹਵਾਲਾ ਦਿੱਤਾ। ਇਸ ਤੋਂ ਬਾਅਦ ਚਰਚਾ ਇਹ ਹੋਣੀ ਸ਼ੁਰੂ ਹੋ ਗਈ ਕਿ ਕੀ ਅਮਿਤ ਸ਼ਾਹ ਦੇ ਇਸ਼ਾਰੇ 'ਤੇ ਹੀ ਰਵਨੀਤ ਸਿੰਘ ਬਿੱਟੂ ਨੇ ਕੁਝ ਦਿਨ ਪਹਿਲਾਂ ਭਗਵੰਤ ਮਾਨ ਦੀ ਦੋਸਤੀ ਭੁੱਲ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ 'ਤੇ ਹਮਲਾ ਕੀਤਾ ਸੀ?

ਇਹ ਵੀ ਪੜ੍ਹੋ - ਭਾਰਤੀ ਸੈਲਾਨੀਆਂ 'ਚ ਵਧਿਆ ਆਸਟ੍ਰੇਲੀਆ ਜਾਣ ਦਾ ਚਾਅ, ਸਾਲ ਦੇ ਸ਼ੁਰੂ 'ਚ ਹੀ ਪੁੱਜੇ ਹਜ਼ਾਰਾਂ ਲੋਕ

ਦੱਸ ਦੇਈਏ ਕਿ ਰਵਨੀਤ ਬਿੱਟੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਖ਼ੁੱਲ੍ਹ ਕੇ ਆਪਣੀ ਸੰਸਦ ਮੈਂਬਰ ਦੇ ਸਮੇਂ ਹੋਈ ਦੋਸਤੀ ਨੂੰ ਕਬੂਲ ਕਰ ਚੁੱਕੇ ਹਨ, ਜਿਸ ਨੂੰ ਲੈ ਕੇ ਦੋਵਾਂ ਆਗੂਆਂ ਨੂੰ ਆਪਣੀ ਪਾਰਟੀ ਅੰਦਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਲੋਕ ਸਭਾ ਚੋਣਾਂ 2024 ਦਾ ਐਲਾਨ ਹੋਣ ਤੋਂ ਬਾਅਦ ਬਿੱਟੂ ਨੇ ਰਵੱਈਏ ਵਿਚ ਬਦਲਾਅ ਨਜ਼ਰ ਆ ਰਿਹਾ ਸੀ, ਜਿਸ ਦੇ ਤਹਿਤ ਉਹਨਾਂ ਨੇ ਨਗਰ ਨਿਗਮ ਚੋਣਾਂ ਵਿਚ ਹੋ ਰਹੀ ਦੇਰੀ, ਵਿਕਾਸ ਕਾਰਜ ਠੱਪ ਹੋਣ ਦੇ ਮੁੱਦਿਆਂ 'ਤੇ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਗਾਉਣ ਦੇ ਮਾਮਲੇ ਵਿਚ ਕੇਸ ਦਰਜ ਹੋਣ ਤੋਂ ਬਾਅਦ ਗ੍ਰਿਫ਼ਤਾਰੀ ਦੇਣ, ਵਾਅਦਾ ਖ਼ਿਲਾਫ਼ੀ ਦੋਸ਼ਾਂ ਵਿਚ 'ਆਪ' ਦੀ ਸਰਕਾਰ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ।

ਇਹ ਵੀ ਪੜ੍ਹੋ - ਦੇਸ਼ 'ਚ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ਬਰ : 4 ਦਿਨਾਂ ਦੇ ਅੰਦਰ ਇਹ ਕੰਮ ਪੂਰੇ ਨਾ ਕਰਨ 'ਤੇ ਹੋ ਸਕਦਾ ਨੁਕਸਾਨ

ਇਸੇ ਤਰ੍ਹਾਂ ਰਵਨੀਤ ਬਿੱਟੂ ਨੇ ਕਾਰਕਸ ਯੂਟੀਲਾਈਜੇਸ਼ਨ ਪਲਾਂਟ ਨੂੰ ਤਾਲਾ ਲਗਾਉਣ ਦੇ ਦੋਸ਼ ਵਿਚ ਮਾਮਲਾ ਦਰਜ ਹੋਣ 'ਤੇ ਮੁੱਖ ਮੰਤਰੀ 'ਤੇ ਜ਼ਬਰਦਸਤ ਗੁੱਸਾ ਕੱਢਿਆ ਅਤੇ ਗ੍ਰਿਫ਼ਤਾਰ ਕਰਨ ਦੀ ਚੁਣੌਤੀ ਦਿੱਤੀ। ਇਸ ਤੋਂ ਬਾਅਦ ਈ.ਡੀ ਨੇ ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਅਰਵਿੰਦ ਕੇਜਰੀਵਾਲ ਨੂੰ ਦਿੱਲੀ 'ਚ ਸ਼ਰਾਬ ਘੁਟਾਲੇ ਦੇ ਦੋਸ਼ 'ਚ ਗ੍ਰਿਫ਼ਤਾਰ ਕਰ ਲਿਆ ਸੀ ਤਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਸਟੈਂਡ ਦੇ ਉਲਟ ਬਿੱਟੂ ਨੇ ਈ.ਡੀ ਦੀ ਕਾਰਵਾਈ ਦਾ ਸਮਰਥਨ ਕੀਤਾ। 

ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ

ਇਸ ਦੇ ਨਾਲ ਹੀ ਉਸ ਨੇ ਆਬਕਾਰੀ ਨੀਤੀ ਦੀ ਆੜ 'ਚ ਘਪਲਾ ਕਰਨ ਦੇ ਦੋਸ਼ 'ਚ ਪੰਜਾਬ ਦੇ ਮੁੱਖ ਮੰਤਰੀ ਤੇ ਰਾਘਵ ਚੱਢਾ ਨੂੰ ਕਾਰਵਾਈ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ। ਇਸ ਤੋਂ ਪਹਿਲਾਂ ਰਵਨੀਤ ਬਿੱਟੂ ਵਲੋਂ ਲਗਾਤਾਰ ਰਾਘਵ ਚੱਢਾ 'ਤੇ ਪੰਜਾਬ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜਣ ਦੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਸਨ। ਇਸ ਨੂੰ ਲੈ ਕੇ ਹੁਣ ਤਸਵੀਰ ਬਿਲਕੁਲ ਸਾਫ਼ ਹੋ ਗਈ ਹੈ ਕਿ ਸਭ ਕੁਝ ਅਮਿਤ ਸ਼ਾਹ ਦੇ ਇਸ਼ਾਰੇ 'ਤੇ ਹੋ ਰਿਹਾ ਸੀ। ਬਿੱਟੂ ਨੇ ਇਹ ਕਹਿ ਕੇ ਸਵੀਕਾਰ ਕਰ ਲਈ ਹੈ ਕਿ ਅਮਿਤ ਸ਼ਾਹ ਦਾ ਫੋਨ ਆਉਣ ਤੋਂ ਬਾਅਦ ਹੀ ਉਹ ਅਚਾਨਕ ਦਿੱਲੀ ਪਹੁੰਚੇ ਅਤੇ ਭਾਜਪਾ 'ਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

rajwinder kaur

This news is Content Editor rajwinder kaur