ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Friday, Feb 14, 2020 - 06:37 PM (IST)

ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ : ਕਾਂਗਰਸ ਦੇ ਲੁਧਿਆਣਾ ਤੋਂ ਐੱਮ. ਪੀ. ਅਤੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਨੂੰ ਵਿਦੇਸ਼ ਤੋਂ ਇੰਟਰਨੈੱਟ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਰਵਨੀਤ ਬਿੱਟੂ ਨੂੰ ਸਿੱਧੇ ਤੌਰ 'ਤੇ ਨਹੀਂ ਸਗੋਂ ਤੀਜੇ ਸ਼ਖਸ ਰਾਹੀਂ ਦਿੱਤੀ ਗਈ ਹੈ। ਇਸ ਇੰਟਰਨੈੱਟ ਕਾਲ ਰਾਹੀਂ ਬਿੱਟੂ ਨੂੰ ਧਮਕੀ ਦਿੰਦੇ ਹੋਏ ਮੰਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਦਾਦੇ ਬੇਅੰਤ ਸਿੰਘ ਵਾਂਗ ਨਤੀਜੇ ਭੁਗਤਣ ਲਈ ਕਿਹਾ ਗਿਆ ਹੈ। 

ਇਸ ਧਮਕੀ 'ਤੇ ਬੋਲਦੇ ਹੋਏ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦਾ ਆਖਣਾ ਹੈ ਕਿ ਉਹ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਣ ਦੇ ਨਾਲ-ਨਾਲ ਪੁਲਸ ਕੋਲ ਵੀ ਲੈ ਕੇ ਜਾਣਗੇ। ਬਿੱਟੂ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਉਨ੍ਹਾਂ ਨੂੰ ਸੋਧਾ ਲਾਉਣ ਦੇ ਦਿੱਤੇ ਬਿਆਨ ਤੋਂ ਹੀ ਬਾਅਦ ਹੀ ਅਜਿਹੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਹੋਵੇਗੀ।


author

Gurminder Singh

Content Editor

Related News